ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ

Thursday, Jul 30, 2026 - 01:33 PM (IST)

ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ

ਤਰਨਤਾਰਨ (ਰਮਨ)-ਬਰਸਾਤੀ ਮੌਸਮ ਨੂੰ ਵੇਖਦੇ ਹੋਏ ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਦੇ ਮੱਕਸਦ ਨਾਲ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਤਰਨਤਾਰਨ ਤੇ ਸਿਵਲ ਸਰਜਨ ਤਰਨਤਾਰਨ ਦੀ ਅਗਵਾਈ ਹੇਠ ਜ਼ਿਲਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ’ਚ ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਤੋਂ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕਰਦੇ ਹੋਏ ਲੈਬੋਰਟਰੀ ਜਾਂਚ ਲਈ ਭੇਜ ਦਿੱਤੇ ਗਏ ਹਨ।

ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਬਰਸਾਤ ਦੇ ਮੌਸਮ ’ਚ ਨਮੀ ਅਤੇ ਗੰਦਗੀ ਵਧਣ ਕਾਰਨ ਫੂਡ ਪੌਇਜ਼ਨਿੰਗ, ਦਸਤ, ਗੈਸਟਰੋਐਂਟਰਾਈਟਿਸ, ਟਾਈਫਾਇਡ, ਹੈਜ਼ਾ ਅਤੇ ਹੈਪੇਟਾਈਟਿਸ-ਏ ਅਤੇ ਈ ਵਰਗੀਆਂ ਬੀਮਾਰੀਆਂ ਦਾ ਖਤਰਾ ਕਾਫ਼ੀ ਵੱਧ ਜਾਂਦਾ ਹੈ। ਇਸ ਨੂੰ ਧਿਆਨ ’ਚ ਰੱਖਦਿਆਂ ਵਿਭਾਗ ਵੱਲੋਂ ਜ਼ਿਲੇ ਭਰ ’ਚ ਲਗਾਤਾਰ ਨਿਰੀਖਣ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਤਰਨਤਾਰਨ ਦੇ ਸਥਾਨਕ ਖੇਤਰ ’ਚ ਆਉਣ ਵਾਲੇ ਵੱਖ-ਵੱਖ ਫੂਡ ਬਿਜ਼ਨਸ ਆਪਰੇਟਰਾਂ ਦੀ ਜਿੱਥੇ ਜਾਂਚ ਕੀਤੀ ਗਈ, ਉਥੇ ਹੀ ਇਨ੍ਹਾਂ ਪਾਸੋਂ 6 ਸੈਂਪਲ ਇਕੱਠੇ ਕੀਤੇ ਗਏ, ਜਿਨ੍ਹਾਂ ’ਚ ਪੈਕਡ ਡ੍ਰਿੰਕਿੰਗ ਵਾਟਰ, ਸੇਵੀਆਂ, ਦਾਲ ਅਤੇ ਮਿਡ-ਡੇ ਮੀਲ ਤਹਿਤ ਤਿਆਰ ਕੀਤੇ ਰਾਜ ਮਾਹ, ਚਾਵਲ ਅਤੇ ਖੀਰ ਦੇ ਸੈਂਪਲ ਸ਼ਾਮਲ ਹਨ, ਜਿਨ੍ਹਾਂ ਨੂੰ ਜਾਂਚ ਲਈ ਖਰੜ ਸਥਿਤ ਰਾਜ ਲੈਬਾਰਟਰੀ ਭੇਜਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫਟੀ ਅਫਸਰ ਮੈਡਮ ਸਾਖਸ਼ੀ ਖੋਸਲਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ ਪਰਿਵਾਰ ਹੈਰਾਨ-ਪ੍ਰੇਸ਼ਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News