ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਸਬੰਧੀ ਕੀਤਾ ਜਾਗਰੂਕ

Wednesday, Jul 10, 2024 - 04:49 PM (IST)

ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)- ਸੀਨੀਅਰ ਮੈਡੀਕਲ ਅਫਸਰ ਕਾਦੀਆ ਡਾ. ਰਾਜ ਮਸੀਹ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਦੀਆਂ ਦੇ ਵੱਖ-ਵੱਖ ਮੁਹੱਲਿਆਂ ’ਚ ਜਾ ਕੇ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪ੍ਰਹੇਜ਼ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਕਾਰਾ ਸਾਮਾਨ ਛੱਤ ’ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੂੰ ਦਿੱਤਾ ਜਾਵੇ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ

ਉਨ੍ਹਾਂ ਨੇ ਕਿਹਾ ਕੀ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ, ਜਿਸਦੇ ਲੱਛਣ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ’ਚੋਂ ਖੁੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ’ਚ ਤੁਰੰਤ ਸਰਕਾਰੀ ਹਸਪਤਾਲ ਤੋਂ ਹੀ ਫ੍ਰੀ ਚੈੱਕਅਪ ਅਤੇ ਇਲਾਜ ਕਰਵਾਉਣ। ਇਸ ਮੌਕੇ ਹੈਲਥ ਵਰਕਰ ਬਲਵਿੰਦਰ ਸਿੰਘ, ਸਤਪਾਲ ਸਿੰਘ, ਗੁਰਮੁੱਖ ਸਿੰਘ, ਲਖਬੀਰ ਸਿੰਘ ਆਦਿ ਮੈਂਬਰ ਹਾਜ਼ਰ ਸਨ।

ਇਹ ਵੀ ਪੜ੍ਹੋ-ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News