ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਖ਼ੇਤਰ ’ਚੋਂ ਦੁੱਧ ਅਤੇ ਹੋਰ ਪਦਾਰਥਾਂ ਦੇ ਲਏ 10 ਸੈਂਪਲ

06/06/2023 6:23:48 PM

ਤਰਨਤਾਰਨ (ਰਮਨ)- ਬੀਤੇ ਦਿਨੀਂ ਜ਼ਿਲ੍ਹੇ ’ਚ ਵਿੱਕ ਰਹੇ ਘਟੀਆ ਅਤੇ ਨਕਲੀ ਕਿਸਮ ਦੇ ਦੁੱਧ ਸਬੰਧੀ ਖ਼ਬਰ ਨੂੰ ‘ਜਗ ਬਾਣੀ’ ਵੱਲੋਂ ਪ੍ਰਮੁੱਖਤਾ ਦੇ ਆਧਾਰ ਉੱਪਰ ਪ੍ਰਕਾਸ਼ਿਤ ਕੀਤਾ ਗਿਆ ਸੀ। ਖ਼ਬਰ ਦਾ ਅਸਰ ਉਸ ਵੇਲੇ ਵੇਖਣ ਨੂੰ ਮਿਲਿਆ, ਜਦੋਂ ਮੰਗਲਵਾਰ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜਿਥੇ ਸਰਹੱਦੀ ਇਲਾਕਿਆਂ ’ਚ ਦੁੱਧ ਦੇ ਸੈਂਪਲ ਸੀਲ ਕਰਦੇ ਹੋਏ ਲੈਬਾਰਟਰੀ ’ਚ ਜਾਂਚ ਲਈ ਭੇਜ ਦਿੱਤੇ ਗਏ, ਉਥੇ ਇਸ ਤੋਂ ਇਲਾਵਾ ਹੋਰ ਵੱਖ-ਵੱਖ 10 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ। 

ਇਹ ਵੀ ਪੜ੍ਹੋ-  ਮਾਪਿਆਂ ਨੂੰ ਸੜਕਾਂ 'ਤੇ ਰੁਲਣ ਤੋਂ ਰੋਕਦੈ ਇਹ ਐਕਟ, ਸ਼ਿਕਾਇਤ ਕਰਨ 'ਤੇ 'ਕਪੁੱਤ' ਹੋਏ ਪੁੱਤਾਂ ਨੂੰ ਮਿਲੇਗਾ ਸਖ਼ਤ ਸਬਕ

ਜ਼ਿਕਰਯੋਗ ਹੈ ਕਿ ਜ਼ਿਲ੍ਹੇ ’ਚ ਦੁੱਧ ਵਿਚ ਕੀਤੀ ਜਾਣ ਵਾਲੀ ਮਿਲਾਵਟ ਨੂੰ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ‘ਫੂਡ ਸੇਫਟੀ ਆਨ ਦਾ ਵ੍ਹੀਲਸ’ ਨੂੰ ਦੁਬਾਰਾ ਜ਼ਿਲ੍ਹੇ ’ਚ ਭੇਜ ਦਿੱਤਾ ਗਿਆ ਹੈ। ਜ਼ਿਲ੍ਹੇ ਵਿਚ ਧੜੱਲੇ ਨਾਲ ਵਿਕ ਰਹੇ ਨਕਲੀ ਅਤੇ ਮਿਲਾਵਟੀ ਦੁੱਧ ਸਬੰਧੀ ਲੋਕਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਖ਼ਬਰ ‘ਸਫੈਦ ਦੁੱਧ ਕਾਲਾ ਧੰਦਾ’ ਦੇ ਸਿਰਲੇਖ ਹੇਠ ਪ੍ਰਮੁੱਖਤਾ ਦੇ ਆਧਾਰ ਉੱਪਰ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਹੱਦੀ ਇਲਾਕਿਆਂ ’ਚ ਦੌਰਾ ਕਰਦੇ ਹੋਏ ਜਿਥੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਉਥੇ ਢੋਆ-ਢੁਆਈ ਕਰਨ ਵਾਲੀਆਂ ਮਿਲਕ ਵੈਨਾਂ ਨੂੰ ਰੋਕਦੇ ਹੋਏ ਦੁੱਧ ਦੇ ਸੈਂਪਲ ਭਰੇ ਗਏ। ਇਸ ਤੋਂ ਇਲਾਵਾ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਦੁੱਧ, ਕੋਲਡ ਡਰਿੰਕ, ਹਲਦੀ, ਲਾਲ ਮਿਰਚ, ਸਰ੍ਹੋਂ ਦਾ ਤੇਲ, ਚਾਹ-ਪੱਤੀ ਦੇ ਕੁੱਲ 10 ਸੈਂਪਲ ਲਏ ਗਏ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ

ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਕੋਈ ਖਿਲਵਾੜ ਨਾ ਹੋਣ ਦੇ ਮਕਸਦ ਨਾਲ ਸਰਹੱਦੀ ਇਲਾਕਿਆਂ ’ਚ ਵੱਖ-ਵੱਖ ਥਾਵਾਂ ਤੋਂ 10 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ, ਜਿਸ ’ਚ ਦੁੱਧ ਵੀ ਸ਼ਾਮਲ ਹੈ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਮੈਡਮ ਸਾਕਸ਼ੀ ਖੋਸਲਾ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇ ਕੋਈ ਵੀ ਕਰਮਚਾਰੀ ਬਿਜ਼ਨੈੱਸ ਆਪ੍ਰੇਟਰ ਤੋਂ ਕਿਸੇ ਕਿਸਮ ਦੀ ਰਿਸ਼ਵਤ ਜਾਂ ਕਿਸੇ ਅਧਿਕਾਰੀ ਦੇ ਨਾਮ ਉਪਰ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ- ਚਾਵਾਂ ਨਾਲ ਮਾਪਿਆਂ ਨੇ ਇਕਲੌਤੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਸੋਚਿਆ ਵੀ ਨਹੀਂ ਇੰਝ ਹੋਵੇਗੀ ਵਾਪਸੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News