ਸਿਹਤ ਮੰਤਰੀ ਵੱਲੋਂ ਪਠਾਨਕੋਟ ’ਚ ਹੜ੍ਹਾਂ ਦੌਰਾਨ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਤੇ ਪ੍ਰਬੰਧਾਂ ਦਾ ਜਾਇਜ਼ਾ
Friday, Jul 21, 2023 - 06:01 PM (IST)

ਪਠਾਨਕੋਟ (ਸ਼ਾਰਦਾ)- ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਅੰਦਰ ਪਿਛਲੇ ਦਿਨਾਂ ਕਾਰਨ ਹੜ੍ਹਾਂ ਕਾਰਨ ਪ੍ਰਭਾਵਿਤ ਜ਼ਿਲ੍ਹਿਆਂ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਪੰਜਾਬ ਨੇ ਜ਼ਿਲ੍ਹਾ ਪਠਾਨਕੋਟ ਵਿਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਹਤ ਵਿਭਾਗ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਇਹ ਵੀ ਪੜ੍ਹੋ- ਬੁਲੇਟ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ 'ਚ ਵਿਛੇ ਸੱਥਰ
ਇਸ ਮੌਕੇ ਹੋਰਾਂ ਤੋਂ ਇਲਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਹਰਕਮਲਪ੍ਰੀਤ ਸਿੰਘ ਖੱਖ ਐੱਸ. ਐੱਸ. ਪੀ. ਪਠਾਨਕੋਟ, ਰਮਨ ਬਹਿਲ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਅਮਿਤ ਮੰਟੂ ਹਲਕਾ ਇਚਾਰਜ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਚੀਫ਼ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐੱਸ. ਡੀ. ਐੱਮ. ਪਠਾਨਕੋਟ, ਤੇਜਦੀਪ ਸਿੰਘ ਐੱਸ.ਡੀ. ਐਮ. ਧਾਰ ਕਲਾਂ, ਡਾ. ਆਦਿੱਤੀ ਸਲਾਰੀਆ ਸਿਵਲ ਸਰਜਨ, ਡਾ. ਸੁਨੀਲ ਕੁਮਾਰ ਸਹਾਇਕ ਸਿਵਲ ਸਰਜਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਜ਼ੁਰਗ 'ਤੇ ਚੱਲੀਆਂ ਗੋਲ਼ੀਆਂ, CCTV 'ਚ ਕੈਦ ਹੋਇਆ ਪੂਰਾ ਵਾਕਿਆ
ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਬਲਬੀਰ ਸਿੰਘ ਨੇ ਕਿਹਾ ਕਿ ਵਿਜ਼ਿਟ ਦਾ ਮੁੱਖ ਉਦੇਸ਼ ਹੜ੍ਹਾਂ ਤੋਂ ਬਾਅਦ ਕੋਈ ਵੀ ਜ਼ਿਲ੍ਹਾ ਜਾਂ ਖੇਤਰ ਬੀਮਾਰੀਆਂ ਦੀ ਲਪੇਟ ’ਚ ਨਾ ਆਵੇ ਅਤੇ ਸਿਹਤ ਨਾਲ ਸਬੰਧਿਤ ਵਿਸ਼ਾ ਕੇ ਪਾਣੀ ਦੇ ਠਹਿਰਾਅ ਕਾਰਨ ਅਤੇ ਮੱਖੀ ਮੱਛਰ ਨਾਲ ਕਿਸੇ ਤਰ੍ਹਾਂ ਦੀ ਬੀਮਾਰੀ ਨਾ ਫੈਲੇ ਇਸ ਸਬੰਧੀ ਜਾਇਜ਼ਾ ਲੈਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਬਹੁਤ ਸਾਰੇ ਸਥਾਨਾਂ ’ਤੇ ਜਿੱਥੇ-ਜਿੱਥੇ ਵੀ ਹੜ੍ਹ ਆਏ ਹਨ, ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਪਰ ਅਜਿਹੇ ਸਥਾਨ ਜਿੱਥੇ ਪਾਣੀ ਦਾ ਠਹਿਰਾਅ ਅਜੇ ਵੀ ਹੈ, ਉਥੇ ਸਾਡੇ ਅੱਗੇ ਸਾਡੇ ਦੋ ਚੁਣੌਤੀਆਂ ਹਨ ਇਕ ਤਾਂ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਅਤੇ ਪਾਣੀ ਦੇ ਠਹਿਰਾਅ ਦੇ ਕਾਰਨ ਕੋਈ ਵੀ ਬੀਮਾਰੀ ਨਾ ਫੈਲੇ, ਜਿਸ ਕਾਰਨ ਡੇਂਗੂ, ਮਲੇਰੀਆ, ਚਿਕਨ ਗੁਨੀਆਂ ਆਦਿ ਬੀਮਾਰੀਆਂ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ ਹੈ। ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਦੇ ਲਈ ਜ਼ਿਲ੍ਹਿਆਂ ਅੰਦਰ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਇਕ ਦੀ ਮੌਕੇ 'ਤੇ ਹੋਈ ਮੌਤ
ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਤੋਂ ਪਹਿਲਾ ਵੀ ਆਈਆਂ ਹਨ ਪਰ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ’ਚ ਸਾਰਾ ਮੰਤਰੀ ਮੰਡਲ ਅਤੇ ਸਾਰੇ ਹੀ ਸਰਕਾਰੀ ਅਧਿਕਾਰੀ ਕਰਮਚਾਰੀ ਕੁਦਰਤੀ ਆਫ਼ਤ ਦੌਰਾਨ ਜਨਤਾ ਦੇ ਨਾਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਦੁੱਖ ਸੁੱਖ ’ਚ ਵੀ ਸਾਂਝੇ ਹੋਏ। ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗੁਰਬਾਣੀ ਪ੍ਰਸਾਰਣ ਦੇ ਮਾਮਲੇ 'ਚ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਇਹ ਆਦੇਸ਼
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8