ਅੰਮ੍ਰਿਤਸਰ 'ਚ ਖੁੱਲ੍ਹਣ ਵਾਲੇ ਮੁਹੱਲਾ ਕਲੀਨਿਕ ਦਾ ਸਿਹਤ ਮੰਤਰੀ ਨੇ ਕੀਤਾ ਦੌਰਾ, ਜ਼ੀਰਾ ਸ਼ਰਾਬ ਫੈਕਟਰੀ ਲਈ ਕਹੀ ਇਹ ਗੱਲ
Saturday, Jan 21, 2023 - 12:17 PM (IST)

ਅੰਮ੍ਰਿਤਸਰ (ਬਿਊਰੋ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਵਿਚ ਤਿੰਨ ਵਾਰ ਪੰਜਾਬ ਦੇ ਸਿਹਤ ਮੰਤਰੀ ਬਦਲੇ ਜਾ ਚੁੱਕੇ ਹਨ। ਹੁਣ ਨਵੇਂ ਬਣੇ ਸਿਹਤ ਮੰਤਰੀ ਬਲਬੀਰ ਸਿੰਘ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੂੰ ਡੀ.ਸੀ ਕੰਪਲੈਕਸ 'ਚ ਗਾਰਡ ਆਫ਼ ਆਨਰ ਦਿੱਤਾ ਗਿਆ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਪੰਜਾਬ ਵਿਚ 422 ਦੇ ਕਰੀਬ ਨਵੇਂ ਮੁਹੱਲਾ ਕਲੀਨਿਕ ਖੁੱਲ੍ਹਣ ਜਾ ਰਹੇ ਹਨ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 6 ਮਹੀਨੇ ਦੇ ਪੁੱਤ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਸਿਹਤ ਮੰਤਰੀ ਨੇ ਅੱਗੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਤੱਕ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਐਲਾਨ ਵੀ ਕੀਤਾ ਹੈ ਅਤੇ ਉਹ ਬੰਦ ਹੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਖ਼ੁਸ਼ੀ-ਖ਼ੁਸ਼ੀ ਆਪਣੇ ਘਰਾਂ ਨੂੰ ਵਾਪਸ ਜਾ ਸਕਦੇ ਹਨ। ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਚ ਜਿੰਨੀਆਂ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਹਨ, ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਹਾਲਤ ਖ਼ਸਤਾ ਕੀਤੀ ਹੋਈ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੌਲੀ-ਹੌਲੀ ਇਨ੍ਹਾਂ ਇਮਾਰਤਾਂ 'ਚ ਵੀ ਸੁਧਾਰ ਲਿਆਵੇਗਾ ਅਤੇ ਹਸਪਤਾਲਾਂ ਦੇ ਪ੍ਰਬੰਧ ਵੀ ਠੀਕ ਕਰੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।