ਲੋਕਾਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ, ਇਸ ਤਰ੍ਹਾਂ ਤਿਆਰੀ ਕੀਤੇ ਜਾ ਰਹੇ ਪੇਠੇ, ਸਿਹਤ ਅਫ਼ਸਰ ਰਹਿ ਗਏ ਹੈਰਾਨ

10/22/2023 1:50:06 PM

ਤਰਨਤਾਰਨ (ਰਮਨ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕਰਨ ਸਬੰਧੀ ਮੁਹਿੰਮ ਨੂੰ ਲਗਾਤਾਰ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਸ਼ਨੀਵਾਰ ਛੁੱਟੀ ਹੋਣ ਦੇ ਬਾਵਜੂਦ ਦੂਸਰੇ ਜ਼ਿਲ੍ਹੇ ਤੋਂ ਆਏ ਜ਼ਿਲ੍ਹਾ ਸਿਹਤ ਅਫ਼ਸਰ ਸਮੇਤ ਟੀਮ ਨੇ ਕਾਰਵਾਈ ਕਰਦੇ ਹੋਏ ਵੱਖ-ਵੱਖ ਦੁਕਾਨਾਂ ਤੋਂ 6 ਖਾਣ-ਪੀਣ ਵਾਲੀਆਂ ਵਸਤੂਆਂ ਅਤੇ ਪਾਣੀ ਦੇ ਸੈਂਪਲ ਸੀਲ ਕੀਤੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਗੰਦਗੀ ਵਿਚ ਪੈਰਾਂ ਹੇਠ ਤਿਆਰ ਕੀਤੇ ਜਾ ਰਹੇ ਪੇਠੇ ਨੂੰ ਵੇਖ ਜ਼ਿਲ੍ਹਾ ਸਿਹਤ ਅਫ਼ਸਰ ਲਾਲ-ਪੀਲੇ ਹੁੰਦੇ ਨਜ਼ਰ ਆਏ।

ਇਹ ਵੀ ਪੜ੍ਹੋ-  ਬਠਿੰਡਾ 'ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

PunjabKesari

ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਰਕਾਰੀ ਹੁਕਮਾਂ ਤਹਿਤ ਜ਼ਿਲ੍ਹਾ ਤਰਨਤਰਨ ਵਿਖੇ ਸੱਤ ਦਿਨਾਂ ਦੀ ਸਪੈਸ਼ਲ ਡਿਊਟੀ 'ਤੇ ਤੈਨਾਤ ਕੀਤੇ ਗਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਸ਼ਨੀਵਾਰ ਦੂਸਰੇ ਦਿਨ ਵੱਖ-ਵੱਖ ਥਾਵਾਂ ਤੋਂ ਕਾਜੂ ਸੌਗੀ, ਅਖਰੋਟ ਤੋਂ ਇਲਾਵਾ ਪਾਣੀ ਅਤੇ ਪੇਠੇ ਦੇ ਕੁੱਲ ਛੇ ਸੈਂਪਲ ਸੀਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਮਿਠਾਈ ਦੀਆਂ ਦੁਕਾਨਾਂ ਜਿਨ੍ਹਾਂ ਵਿਚ ਕਵਾਲਟੀ ਸਵੀਟਸ, ਸ਼੍ਰੀ ਬੀਕਾਨੇਰ ਸਵੀਟ ਸ਼ਾਪ ਆਦਿ ਦੁਕਾਨਾਂ ਤੋਂ ਵੀ ਪੰਜ ਸੈਂਪਲ ਸੀਲ ਕੀਤੇ ਗਏ ਸਨ।

ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ

ਉਨ੍ਹਾਂ ਦੱਸਿਆ ਕਿ ਸਥਾਨਕ ਸ਼ਹਿਰ ਦੇ ਫੋਕਲ ਪੁਆਇੰਟ ਇਲਾਕੇ ਵਿਚ ਮੌਜੂਦ ਇਕ ਫੈਕਟਰੀ ਅੰਦਰ ਆਮ ਪਾਣੀ ਦੀ ਵਰਤੋਂ ਕਰਦੇ ਹੋਏ ਪੇਠਾ ਤਿਆਰ ਕੀਤਾ ਜਾ ਰਿਹਾ ਸੀ, ਜਿਸ ਨੂੰ ਪੈਕ ਕਰਦੇ ਸਮੇਂ ਕਰਮਚਾਰੀਆਂ ਵਲੋਂ ਪੇਠਾ ਪੈਰਾਂ ਹੇਠ ਰੋਲਿਆ ਜਾ ਰਿਹਾ ਸੀ। ਇਸ ਦੌਰਾਨ ਸਬੰਧਿਤ ਫੈਕਟਰੀ ਦੇ ਮਾਲਕ ਅਤੇ ਕਰਮਚਾਰੀਆਂ ਨੂੰ ਟੀਮ ਵਲੋਂ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਗਿਆ। ਇਸ ਮੌਕੇ ਟੀਮ ਵਿਚ ਫੂਡ ਸੇਫਟੀ ਅਫ਼ਸਰ ਮੈਡਮ ਰਜਨੀ ਤੋਂ ਇਲਾਵਾ ਹੋਰ ਮੈਂਬਰ ਵੀ ਮੌਜੂਦ ਸਨ ਜਿਨ੍ਹਾਂ ਵਲੋਂ ਵੱਖ-ਵੱਖ ਦੁਕਾਨਦਾਰਾਂ ਨੂੰ ਸਫ਼ਾਈ ਰੱਖਣ ਸਬੰਧੀ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ- ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ 'ਚ ਅਮਰੀਕਾ ਤੇ ਯੂਕੇ ਨੇ ਕੀਤਾ ਕੈਨੇਡਾ ਦਾ ਸਮਰਥਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News