ਪਾਕਿ ''ਚ ਹਿੰਦੂ ਭਾਈਚਾਰੇ ਨੂੰ ਦੀਵਾਲੀ ਨਾ ਮਨਾਉਣ ਦੀ ਮਿਲੀ ਧਮਕੀ, ਕੰਧਾਂ ''ਤੇ ਲਾਏ ਪੋਸਟਰ

Monday, Oct 23, 2023 - 05:06 PM (IST)

ਪਾਕਿ ''ਚ ਹਿੰਦੂ ਭਾਈਚਾਰੇ ਨੂੰ ਦੀਵਾਲੀ ਨਾ ਮਨਾਉਣ ਦੀ ਮਿਲੀ ਧਮਕੀ, ਕੰਧਾਂ ''ਤੇ ਲਾਏ ਪੋਸਟਰ

ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਅੱਜ ਸਵੇਰੇ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਉਸ ਸਮੇਂ ਭਾਰੀ ਦਹਿਸ਼ਤ ਭਰੇ ਮਾਹੌਲ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਨੇ ਪੇਂਡੂ ਖੇਤਰਾਂ ਵਿਚ ਕੰਧਾਂ ’ਤੇ ਉਰਦੂ ਵਿਚ ਲਿਖੇ ਧਮਕੀ ਭਰੇ ਪੋਸਟਰ ਵੇਖੇ। ਜਿਸ ਵਿੱਚ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਪਾਕਿਸਤਾਨ ਛੱਡਣ ਦੀ ਧਮਕੀ ਦਿੱਤੀ ਗਈ ਸੀ।

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਸਿੰਧ ਸੂਬੇ ਵਿੱਚ ਅੱਜ ਸਵੇਰੇ ਜਦੋਂ ਲੋਕ ਉੱਠੇ ਤਾਂ ਪੇਂਡੂ ਖੇਤਰਾਂ ਵਿੱਚ ਕੰਧਾਂ ’ਤੇ ਪੋਸਟਰ ਚਿਪਕਾਏ ਵੇਖ ਕੇ ਹੈਰਾਨ ਰਹਿ ਗਏ। ਉਰਦੂ ਭਾਸ਼ਾ ਵਿੱਚ ਛਪੇ ਇਸ਼ਤਿਹਾਰਾਂ ਵਿੱਚ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਧਮਕੀ ਦਿੱਤੀ ਗਈ ਸੀ ਕਿ ਹਿੰਦੂ ਭਾਈਚਾਰੇ ਦੇ ਲੋਕ ਇਸ ਵਾਰ ਪਾਕਿਸਤਾਨ ਵਿੱਚ ਦੀਵਾਲੀ ਨਹੀਂ ਮਨਾ ਸਕਦੇ। ਜੋ ਹਿੰਦੂ ਦੀਵਾਲੀ ਮਨਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪਾਕਿਸਤਾਨ ਛੱਡ ਕੇ ਦੂਜੇ ਦੇਸ਼ਾਂ ਵਿੱਚ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਕੰਜਕ ਪੂਜਨ ਦੇ ਦਿਨ ਵਾਪਰੀ ਸ਼ਰਮਨਾਕ ਘਟਨਾ, 5ਵੀਂ ਜਮਾਤ ਦੀ ਬੱਚੀ ਨਾਲ ਵਿਅਕਤੀ ਵੱਲੋਂ ਜਬਰ-ਜ਼ਿਨਾਹ

ਪੋਸਟਰਾਂ ਦੇ ਹੇਠਾਂ ਕਿਸੇ ਵੀ ਸੰਸਥਾ ਦਾ ਨਾਂ ਨਹੀਂ ਲਿਖਿਆ ਗਿਆ ਪਰ ਜਿਸ ਤਰ੍ਹਾਂ ਇਹ ਪੋਸਟਰ ਪ੍ਰਿੰਟਿੰਗ ਪ੍ਰੈੱਸ ਦੀ ਵਰਤੋਂ ਕਰਕੇ ਪੇਂਡੂ ਖੇਤਰਾਂ ਵਿੱਚ ਕੰਧਾਂ ’ਤੇ ਚਿਪਕਾਏ ਗਏ ਹਨ, ਉਸ ਤੋਂ ਸਾਫ਼ ਹੁੰਦਾ ਹੈ ਕਿ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਕੰਮ ਕਰ ਰਹੀ ਹੈ। ਪੋਸਟਰਾਂ ਵਿੱਚ ਲਿਖਿਆ ਗਿਆ ਹੈ ਕਿ ਪਾਕਿਸਤਾਨ ਇੱਕ ਮੁਸਲਿਮ ਦੇਸ਼ ਹੈ ਅਤੇ ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਦੇ ਤਿਉਹਾਰ ਮਨਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਲਈ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਸਿੰਧ ਸੂਬੇ ਅਤੇ ਪਾਕਿਸਤਾਨ ਨੂੰ ਛੱਡ ਦੇਣਾ ਚਾਹੀਦਾ ਹੈ। ਨਹੀਂ ਤਾਂ ਇਨ੍ਹਾਂ ਲੋਕਾਂ ਨੂੰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ। ਦੀਵਾਲੀ ਮਨਾਉਣ ਵਾਲੇ ਸਾਰੇ ਹਿੰਦੂ ਪਰਿਵਾਰਾਂ ਲਈ ਇਹ ਆਖਰੀ ਦੀਵਾਲੀ ਤਿਉਹਾਰ ਹੋਵੇਗਾ।

ਇਸ ਸਬੰਧੀ ਪੁਲਸ ਅਤੇ ਪ੍ਰਸ਼ਾਸਨ ਨੂੰ ਸੂਚਿਤ ਕਰਨ ਤੋਂ ਬਾਅਦ ਪੁਲਸ ਨੇ ਪੇਂਡੂ ਖੇਤਰ ਦੇ ਲੋਕਾਂ ਦੀ ਮਦਦ ਨਾਲ ਇਨ੍ਹਾਂ ਪੋਸਟਰਾਂ ਨੂੰ ਹਟਾਇਆ। ਜਿਸ ਤਰੀਕੇ ਨਾਲ ਪੋਸਟਰਾਂ ਨੂੰ ਆਸਾਨੀ ਨਾਲ ਹਟਾਇਆ ਜਾ ਸਕਦਾ ਸੀ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਇਹ ਪੋਸਟਰ ਅੱਜ ਸਵੇਰੇ ਹੀ ਕੰਧਾਂ ’ਤੇ ਚਿਪਕਾਏ ਗਏ ਹਨ। ਪੁਲਿਸ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਕਰਨ ਲਈ ਕਹਿ ਰਹੀ ਹੈ, ਜਦਕਿ ਹਿੰਦੂ ਭਾਈਚਾਰੇ ਦੇ ਲੋਕ ਇਸ ਲਈ ਤਿਆਰ ਨਹੀਂ ਹਨ।
ਸਿੰਧ ਸੂਬੇ ਦੇ ਕੋਟ ਮੁਹੰਮਦ ਪਿੰਡ ਦੇ ਵਾਸੀ ਰਾਮ ਪ੍ਰਸ਼ਾਦ ਅਨੁਸਾਰ ਇਸ ਤੋਂ ਪਹਿਲਾਂ ਵੀ ਅਜਿਹੇ ਪੋਸਟਰ ਲਾਏ ਜਾ ਚੁੱਕੇ ਹਨ ਪਰ ਅੱਜ ਜੋ ਵੱਡੀ ਗਿਣਤੀ ਪੋਸਟਰ ਲਗਾਏ ਗਏ ਹਨ, ਉਹ ਚਿੰਤਾ ਦਾ ਵਿਸ਼ਾ ਹੈ। ਸਰਕਾਰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਖੁਫੀਆ ਤੰਤਰ ਵੀ ਇਸ ਮਾਮਲੇ ’ਚ ਪੂਰੀ ਤਰ੍ਹਾਂ ਫੇਲ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕੱਟੜਪੰਥੀਆਂ ਦੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਅਤੇ ਨਾ ਹੀ ਡਰਨ ਵਾਲੇ ਹਾਂ।

ਇਹ ਵੀ ਪੜ੍ਹੋ: ਜਲੰਧਰ: ਕਿਸਾਨ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸੰਦੀਪ ਨੰਗਲ ਅੰਬੀਆਂ ਨਾਲ ਜੁੜੇ ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News