ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਮਨੁੱਖਤਾ ਨੂੰ ਉੱਤਮ ਜੀਵਨ ਜਿਊਣ ਦਾ ਦਿੰਦੀ ਹੈ ਸੰਦੇਸ਼ : ਐਡਵੋਕੇਟ ਧਾਮੀ
Sunday, Aug 24, 2025 - 06:39 PM (IST)

ਅੰਮ੍ਰਿਤਸਰ (ਦੀਪਕ, ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਧਰਮ ਗ੍ਰੰਥਾਂ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਵਰਗ ਤੇ ਫਿਰਕੇ ਦੇ ਲੋਕਾਂ ਨੂੰ ਸਾਂਝਾ ਉਪਦੇਸ਼ ਦਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਬਾਣੀ ਦੀਆਂ ਮੁਲਵਾਨ ਸਿੱਖਿਆਵਾਂ ਨੂੰ ਆਪਣੇ ਹਿਰਦੇ ਵਿਚ ਵਸਾਉਣ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਦੇ ਹੋਏ ਖੰਡੇ ਦੀ ਪਾਹੁਲ ਛਕ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8