ਪਤਨੀ ਦੇ ਕਾਤਲ ਫ਼ਰਾਰ ਪਤੀ ਨੇ ਕੀਤੀ ਖੁਦਕੁਸ਼ੀ
Tuesday, Sep 05, 2023 - 10:28 AM (IST)
ਬਟਾਲਾ (ਸਾਹਿਲ)- ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਵੱਲੋਂ ਪਿੰਡ ਹਮੀਰਾ ਵਿਖੇ ਜਾ ਕੇ ਆਪਣੇ ਰਿਸ਼ਤੇਦਾਰ ਦੇ ਘਰ ਵਿਚ ਖੁਦਕੁਸ਼ੀ ਕਰ ਲਈ ਹੈ। ਜ਼ਿਕਰਯੋਗ ਹੈ ਕਿ ਅਰੁਣ ਕੁਮਾਰ ਪੁੱਤਰ ਕੰਸ ਰਾਜ ਵਾਸੀ ਧਿਆਨਪੁਰ, ਜੋ ਕਿ ਟਿੱਕੀਆਂ ਲਗਾਉਣ ਦਾ ਕੰਮ ਕਰਦਾ ਸੀ, ਦਾ ਆਪਣੀ ਪਤਨੀ ਰਮਾ ਨਾਲ ਕਿਸੇ ਗੱਲ ਨੂੰ ਲੈ ਕੇ ਘਰੇਲੂ ਕਲੇਸ਼ ਰਹਿੰਦਾ ਸੀ। ਬੀਤੇ ਦਿਨੀਂ ਉਸ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਿਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਅਰੁਣ ਕੁਮਾਰ ਵਿਰੁੱਧ ਕੇਸ ਦਰਜ ਕਰ ਦਿੱਤਾ ਸੀ, ਜਿਸ ’ਤੇ ਉਹ ਫ਼ਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
ਮਿਲੀ ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਅਰੁਣ ਕੁਮਾਰ ਸੁਭਾਨਪੁਰ ਨੇੜੇ ਰਹਿੰਦੀ ਆਪਣੀ ਭਰਜਾਈ ਦੇ ਘਰ ਚਲਾ ਗਿਆ ਸੀ, ਜਿਥੇ ਉਸ ਨੇ ਬੀਤੀ ਦੇਰ ਸ਼ਾਮ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਥਾਣਾ ਸੁਭਾਨਪੁਰ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਰੁਣ ਕੁਮਾਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸਦੀ ਕੁੜੀ ਸਾਕਸ਼ੀ ਦੇ ਬਿਆਨਾਂ ਦੇ ਆਧਾਰ ’ਤੇ 174 ਸੀ.ਆਰ.ਪੀ.ਸੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8