ਬ੍ਰਿਟਿਸ਼ ਕੋਲੰਬੀਆ ’ਚ ਬਣ ਰਹੇ ਸਾਊਥ ਏਸ਼ੀਅਨ ਮਿਊਜ਼ੀਅਮ ਅੰਦਰ ਸਿੱਖਾਂ ਦੀ ਪਛਾਣ ਨੂੰ ਉਭਾਰਿਆ ਜਾਵੇ : ਭਾਈ ਗਰੇਵਾਲ

10/17/2023 10:40:17 AM

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੈਨੇਡਾ ਦੇ ਵਿਰਾਸਤ ਮੰਤਰੀ ਪਾਸਕੇਲ ਐਸਟੀ ਓਂਜ ਨੂੰ ਪੱਤਰ ਲਿਖ ਕੇ ਬ੍ਰਿਟਿਸ਼ ਕੋਲੰਬੀਆ ਵਿਚ ਬਣ ਰਹੇ ‘ਸਾਊਥ ਏਸ਼ੀਅਨ ਮਿਊਜ਼ੀਅਮ’ ਵਿਚ ਕੈਨੇਡੀਅਨ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਵਜੋਂ ਸਤਿਕਾਰ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-  ਤਰਨਤਾਰਨ ਸ਼ਹਿਰ 'ਚ ਦੇਹ ਵਪਾਰ ਲਈ ਸੁਰੱਖਿਅਤ ਸਥਾਨ ਬਣੇ ਹੋਟਲ, ਰੋਜ਼ਾਨਾ ਲੱਖਾਂ ਰੁਪਏ ਦਾ ਖੇਡਿਆ ਜਾਂਦਾ ਜੂਆ

ਭਾਈ ਗਰੇਵਾਲ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖਾਂ ਦਾ ਵੱਖਰਾ ਇਤਿਹਾਸ, ਪ੍ਰੰਪਰਾਵਾਂ ਅਤੇ ਪਿਛੋਕੜ ਹੈ। ਪੰਜਾਬੀਆਂ ਤੇ ਖ਼ਾਸ ਕਰ ਕੇ ਸਿੱਖਾਂ ਨੇ ਕੈਨੇਡਾ ਵਿਚ ਆਪਣੀ ਥਾਂ ਬਣਾਉਣ ਲਈ ਸਖ਼ਤ ਮਿਹਨਤ ਅਤੇ ਲੰਮੀ ਘਾਲਣਾ ਘਾਲੀ ਹੈ। ਭਾਈ ਗਰੇਵਾਲ ਨੇ ਕਿਹਾ ਕਿ ਜਦੋਂ ਸਿੱਖ ਕੋਈ ਪ੍ਰਾਪਤੀ ਕਰਦੇ ਹਨ, ਤਾਂ ਉਸ ਨੂੰ ਦੱਖਣੀ ਏਸ਼ੀਆਈ ਦੇ ਨਾਂ ਹੇਠ ਰਲਗਡ ਕਰ ਦਿੱਤਾ ਜਾਂਦਾ ਹੈ, ਜੋ ਵਿਲੱਖਣ ਪਛਾਣ ਰੱਖਣ ਵਾਲੇ ਲੋਕਾਂ ਨਾਲ ਧੱਕਾ ਹੈ। ਬੇਸ਼ੱਕ ਸਿੱਖ ਦੱਖਣੀ ਏਸ਼ੀਆ ’ਚ ਪੈਂਦੇ ਖਿੱਤੇ ਪੰਜਾਬ ’ਚੋਂ ਗਏ ਹਨ, ਪਰ ਸਿਰਫ਼ ਇਸ ਨਾਲ ਹੀ ਉਹ ਦੱਖਣੀ ਏਸ਼ੀਆਈ ਨਹੀਂ ਹੋ ਜਾਂਦੇ, ਸਗੋਂ ਆਪਣੀ ਅੱਡਰੀ ਪਛਾਣ ਵੀ ਰੱਖਦੇ ਹਨ। ਉਨ੍ਹਾਂ ਪੱਤਰ ਵਿਚ ਲਿਖਿਆ ਕਿ ਦੱਖਣੀ ਏਸ਼ੀਆ ਵਿਚ ਬਹੁਭਾਂਤੀ ਲੋਕ ਵੱਸਦੇ ਹਨ, ਉਨ੍ਹਾਂ ਦੀ ਪਛਾਣ ਨੂੰ ਇਕੋ ਨਾਂ ਥੱਲੇ ਰਲਗਡ ਕਰਨਾ ਸਭ ਦੀ ਵੱਖਰੀ ਹੋਂਦ ਨੂੰ ਨਕਾਰਨਾ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਮਾਂ ਦੀ ਮੌਤ, ਸੜਕ ਕਿਨਾਰੇ ਵਿਲਕਦੇ ਰਹੇ ਬੱਚੇ

ਭਾਈ ਗਰੇਵਾਲ ਨੇ ਇਹ ਵੀ ਲਿਖਿਆ ਕਿ ਕੈਨੇਡਾ ਵਿਚ ਵੱਸਦੇ ਸਿੱਖਾਂ ਵੱਲੋਂ ਇਸ ਗੱਲ ਨੂੰ ਲੈ ਕੇ ਇਕ ਮੁਹਿੰਮ ਚਲਾਈ ਜਾ ਰਹੀ ਹੈ ਕਿ ਸਿੱਖਾਂ ਦੀਆਂ ਪ੍ਰਾਪਤੀਆਂ ਨੂੰ ਕੈਨੇਡੀਅਨ ਸਿੱਖਾਂ ਵਜੋਂ ਮਾਨਤਾ ਦਿੱਤੀ ਜਾਵੇ, ਨਾ ਕਿ ਦੱਖਣੀ ਏਸ਼ੀਆਈ ਵਜੋਂ। ਸਿਰਫ਼ ਸਿੱਖਾਂ ਨੂੰ ਹੀ ਨਹੀਂ ਸਗੋਂ ਹਰ ਭਾਈਚਾਰੇ ਦੀਆਂ ਪ੍ਰਾਪਤੀਆਂ ਨੂੰ ਵੱਖ-ਵੱਖ ਭਾਈਚਾਰਿਆਂ ਦੇ ਵਿਲੱਖਣ ਨਾਵਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ, ਤਾਂ ਜੋ ਕੈਨੇਡਾ ਦੇ ਬਹੁ-ਭਾਈਚਾਰੇ ਦਾ ਸੱਭਿਆਚਾਰ ਸਾਹਮਣੇ ਆਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News