ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

Thursday, Nov 23, 2023 - 06:23 PM (IST)

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। 

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

ਇਹ ਵੀ ਪੜ੍ਹੋ- ਮ੍ਰਿਤਕ ਦੋਸਤ ਦੀ ਪਤਨੀ ਨਾਲ ਪਾਈਆਂ ਪਿਆਰ ਦੀਆਂ ਪੀਂਘਾਂ, ਸਰੀਰਕ ਸਬੰਧ ਬਣਾ ਟੱਪ ਗਿਆ ਹੱਦਾਂ-ਬੰਨੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News