ਜੰਡਿਆਲਾ ਗੁਰੂ ’ਚ ਵਾਪਰੀ ਲੁੱਟ ਦੀ ਵਾਰਦਾਤ: ਟਰੈਵਲ ਏਜੰਟ ਕੋਲੋਂ ਪਿਸਤੌਲ ਦੀ ਨੋਕ ’ਤੇ ਲੁੱਟੇ 2.5 ਲੱਖ ਰੁਪਏ

Saturday, Oct 22, 2022 - 11:15 AM (IST)

ਜੰਡਿਆਲਾ ਗੁਰੂ ’ਚ ਵਾਪਰੀ ਲੁੱਟ ਦੀ ਵਾਰਦਾਤ: ਟਰੈਵਲ ਏਜੰਟ ਕੋਲੋਂ ਪਿਸਤੌਲ ਦੀ ਨੋਕ ’ਤੇ ਲੁੱਟੇ 2.5 ਲੱਖ ਰੁਪਏ

ਜੰਡਿਆਲਾ ਗੁਰੂ (ਸ਼ਰਮਾ, ਸੁਰਿੰਦਰ)- ਜੰਡਿਆਲਾ ਗੁਰੂ ਵਿਖੇ ਸੰਘਣੀ ਆਬਾਦੀ ਸਰਕੂਲਰ ਰੋਡ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਧਾਮੀ ਟੂਰ ਐਂਡ ਟਰੈਵਲ ਦੇ ਦਫ਼ਤਰ ’ਚ ਆਏ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਲੁਟੇਰੇ ਪਿਲਤੌਲ ਦੀ ਨੋਕ ’ਤੇ 2.5 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਜੰਡਿਆਲਾ ਗੁਰੂ ਕੁਲਦੀਪ ਸਿੰਘ ਅਤੇ ਚੌਕੀ ਇੰਚਾਰਜ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦਫ਼ਤਰ ਦੇ ਮਾਲਕ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਜਦੋਂ ਉਹ ਆਪਣਾ ਦਫ਼ਤਰ ਬੰਦ ਕਰਨ ਦੀ ਤਿਆਰੀ ਵਿਚ ਸੀ, ਉਸ ਵੇਲੇ ਬੁਲੇਟ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਉਨ੍ਹਾਂ ਦੇ ਦਫ਼ਤਰ ’ਚ ਆ ਗਏ। ਉਨ੍ਹਾਂ ਨੇ ਅੰਦਰ ਦਾਖ਼ਲ ਹੁੰਦੇ ਸਾਰ ਪਿਸਤੌਲ ਵਿਖਾ ਕੇ ਉਸ ਤੋਂ 2.5 ਲੱਖ ਰੁਪਏ ਲੁੱਟ ਲਏ। ਇਸ ਮੌਕੇ ਉਨ੍ਹਾਂ ਨੇ ਪਿਸਤੌਲ ਨਾਲ ਫਾਇਰਿੰਗ ਵੀ ਕੀਤੀ। 

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

 


author

rajwinder kaur

Content Editor

Related News