ਨਸ਼ੇ ਦਾ ਵੱਧ ਰਿਹਾ ਕਹਿਰ, ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ, ਲਾਸ਼ ਕੋਲ ਪਈ ਸੀ ਸਰਿੰਜ

07/05/2024 11:24:08 AM

ਪੱਟੀ (ਜ.ਬ)-ਪੱਟੀ ਸ਼ਹਿਰ ਦੇ ਪੁਰਾਣੇ ਕਿਰਨ ਸਿਨੇਮਾ ਦੀ ਮਾਰਕੀਟ ਅੰਦਰ ਵੀਰਵਾਰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਲਾਸ਼ ਦੇ ਕੋਲ ਇਕ ਸਰਿੰਜ ਵੀ ਮਿਲੀ। ਲਾਸ਼ ਨਜ਼ਦੀਕ ਇਕੱਠੇ ਹੋਏ ਕੁਝ ਲੋਕਾਂ ਨੇ ਦੱਸਿਆ ਕਿ ਉਕਤ ਨੌਜਵਾਨ ਵੱਲੋਂ ਨਸ਼ੇ ਦਾ ਟੀਕਾ ਲਗਾਇਆ ਸੀ ਅਤੇ ਨਸ਼ੇ ਓਵਰਡੋਜ਼ ਨਾਲ ਮੌਤ ਹੋਈ ਹੋਈ ਹੈ ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਮਾਰਕੀਟ ਦੇ ਲੋਕਾਂ ਵੱਲੋਂ ਉਕਤ ਨੌਜਵਾਨ ਦੀ ਮੌਤ ਦੀ ਖ਼ਬਰ ਸਥਾਨਕ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਦੀ ਜੇਬ ’ਚੋਂ ਮਿਲੇ ਮੋਬਾਈਲ ਫੋਨ ਤੋਂ ਉਸ ਦੇ ਵਾਰਿਸਾਂ ਨੂੰ ਸੂਚਿਤ ਕੀਤਾ । ਇਸ ਮੌਕੇ ਪੁਲਸ ਥਾਣਾ ਸਿਟੀ ਪੱਟੀ ਦੇ ਥਾਣੇਦਾਰ ਦਲੇਰ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਕਿਹਾ ਕਿ ਉਸਦਾ ਮੁੰਡਾ ਬੀਮਾਰੀ ਦੀ ਹਾਲਤ ’ਚ ਰਹਿੰਦਾ ਸੀ, ਜਿਸ ਦੀ ਮੌਤ ਹੋ ਗਈ ਹੈ, ਇਸ ’ਤੇ ਪੁਲਸ ਨੇ 194 ਬੀ. ਐੱਨ. ਐੱਨ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News