ਵਾਹਨ ਦੀ ਫੇਟ ਵੱਜਣ ਨਾਲ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਨੇ ਤੋੜਿਆ ਦਮ
Wednesday, May 10, 2023 - 12:12 PM (IST)
ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਚਾਲਕ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਬੁੱਟਰ, ਜੋ ਕਿ ਬਟਾਲਾ ਵਿਖੇ ਐਲੂਮੀਨੀਅਮ ਦਾ ਕੰਮ ਕਰਦਾ ਸੀ, ਬੀਤੀ 6 ਮਈ ਨੂੰ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਨੂੰ ਆ ਰਿਹਾ ਸੀ। ਜਦੋਂ ਇਹ ਅੱਡਾ ਅਚਲ ਸਾਹਿਬ ਨੇੜੇ ਪਹੁੰਚਿਆ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਸੀ, ਜਿਸ ਦੇ ਸਿੱਟੇ ਵਜੋਂ ਉਹ ਸੜਕ ’ਤੇ ਡਿੱਗ ਪਿਆ ਸੀ ਅਤੇ ਸਿਰ ਵਿਚ ਜ਼ਿਆਦਾ ਸੱਟ ਲੱਗਣ ਗੰਭੀਰ ਜ਼ਖ਼ਮੀ ਹੋ ਗਿਆ ਸੀ।
ਇਹ ਵੀ ਪੜ੍ਹੋ- ਹੈਰੀਟੇਜ ਸਟਰੀਟ ’ਚ ਹੋਏ ਧਮਾਕਿਆਂ ’ਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਗ੍ਰਹਿ ਮੰਤਰਾਲਾ ਨੇ ਮੰਗੀ ਰਿਪੋਰਟ
ਇਸ ਹਾਦਸੇ ਦੀ ਸੂਚਨਾ ਉਪਰੰਤ ਇਕ ਪ੍ਰਾਈਵੇਟ ਐਂਬੂਲੈਂਸ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਉਕਤ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਪਹੁੰਚਾਇਆ ਸੀ, ਜਿਥੋਂ ਡਾਕਟਰਾਂ ਨੇ ਉਕਤ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਉਕਤ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ ਸੀ, ਜਿਥੇ ਇਕ ਨਿੱਜੀ ਹਸਪਤਾਲ ਜ਼ੇਰੇ ਇਲਾਜ ਸੀ ਕਿ ਅੱਜ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਇਹ ਵੀ ਪੜ੍ਹੋ- ਬਟਾਲਾ ਦੇ ਅਗਵਾ ਕੀਤੇ ਗਏ ਨੌਜਵਾਨ ਦੀ ਲਾਸ਼ ਵੇਖ ਪਰਿਵਾਰ 'ਚ ਮਚਿਆ ਚੀਕ ਚਿਹਾੜਾ
ਏ. ਐੱਸ. ਆਈ. ਹਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਮ੍ਰਿਤਕ ਦੇ ਭਰਾ ਜਰਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਧਾਰਾ 304-ਏ ਆਈ.ਪੀ.ਸੀ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁੱਸੇਖੋਰ ਚੋਰ! ਸੇਫ਼ ਖੋਲ੍ਹਣ 'ਚ ਰਿਹਾ ਨਾਕਾਮ ਤਾਂ ਗੁੱਸੇ 'ਚ ਆ ਕੇ ਕਰ ਦਿੱਤੀ ਪੱਕੀ ਵੈਲਡਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
