ਕਾਦੀਆਂ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਜਥਾ ਪਹੁੰਚਿਆ

Thursday, Nov 30, 2023 - 02:23 PM (IST)

ਕਾਦੀਆਂ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਜਥਾ ਪਹੁੰਚਿਆ

ਬਟਾਲਾ (ਬੇਰੀ, ਵਿਪਨ)- ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਾਦੀਆਂ ਤੋਂ ਜਥਾ ਕੌਂਸਲਰ ਸੁਖਰਾਜ ਕੌਰ ਮਾਹਲ ਦੀ ਅਗਵਾਈ ’ਚ ਪਹੁੰਚਿਆ। ਇਸ ਮੌਕੇ ਗੱਲਬਾਤ ਦੌਰਾਨ ਕੌਂਸਲਰ ਸੁਖਰਾਜ ਕੌਰ ਮਾਹਲ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ’ਚ ਪਹੁੰਚ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। 

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬ ਦੇ ਕਿਸਾਨ ਆਗੂ ਦੇ ਮੁੰਡੇ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਇਸ ਕੋਰੀਡੋਰ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਲਈ ਖੋਲਿਆ ਹੈ, ਜੋ ਬਹੁਤ ਸ਼ਲਾਘਾਯੋਗ ਹੈ। ਇਸ ਮੌਕੇ ਗੁਰਦਿਲਬਾਗ ਸਿੰਘ ਮਾਹਲ, ਰੁਪਿੰਦਰ ਕੌਰ ਮਾਹਲ, ਜੈਵਿਨਪ੍ਰਤਾਪ ਸਿੰਘ ਮਾਹਲ, ਗੁਰਸ਼ਬਦ ਕੌਰ ਮਾਹਲ, ਐੱਨ. ਆਰ. ਆਈ. ਗੁਰਭੇਜ ਸਿੰਘ ਰਿਆੜ, ਸਰਬਜੀਤ ਸਿੰਘ, ਕਰਨ ਅਤੇਪੁਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News