ਮੁੰਬਈ ਦੀ ਸੰਗਤ ਦਾ ਜਥਾ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਿਆ

Sunday, Jul 28, 2024 - 02:18 PM (IST)

ਮੁੰਬਈ ਦੀ ਸੰਗਤ ਦਾ ਜਥਾ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਿਆ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ਼ ਖਾਲਸਾ ਦੀਵਾਨ ਅਤੇ ਗੁਰਵਿੰਦਰ ਸਿੰਘ ਬਾਵਾ ਦੇ ਵਿਸ਼ੇਸ਼ ਸਹਿਯੋਗ ਨਾਲ ਮੁੰਬਈ ਤੋਂ 85 ਲੋਕਾਂ ਦੀ ਸੰਗਤ ਦਾ ਜਥਾ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ ਲਈ ਪਹੁੰਚਿਆ। ਪਟਨਾ ਸਟੇਸ਼ਨ ’ਤੇ ਪਹੁੰਚੀਆਂ ਸੰਗਤਾਂ ਦਾ ਸਵਾਗਤ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਹਰਪਾਲ ਸਿੰਘ ਮੋਨੂੰ ਭਾਟੀਆ, ਜਸਬੀਰ ਸਿੰਘ ਧਾਮ ਵੱਲੋਂ ਕੀਤਾ ਗਿਆ। ਕਮੇਟੀ ਦੇ ਮੈਂਬਰਾਂ ਵੱਲੋਂ ਸੰਗਤਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ। 

 ਇਹ ਵੀ ਪੜ੍ਹੋ- ਸਰਹੱਦੀ ਖੇਤਰ 'ਚ ਪਾਕਿ ਤੋਂ ਡਰੋਨ ਰਾਹੀਂ ਭੇਜਿਆ ਸੀ ਸਾਮਾਨ, ਹੈਰੋਇਨ ਤੇ ਪਿਸਤੌਲ ਸਮੇਤ ਦੋ ਮੁਲਜ਼ਮ ਕਾਬੂ

ਇਸ ਦੌਰਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਨਿਰੰਤਰ ਸੰਗਤ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਅੱਜ ਮੁੰਬਈ ਤੋਂ ਜਥਾ ਪਹੁੰਚਿਆ ਹੈ ਅਤੇ ਆਉਣ ਵਾਲੇ ਦਿਨਾਂ ’ਚ ਹਜ਼ੂਰ ਸਾਹਿਬ, ਪੰਜਾਬ, ਦਿੱਲੀ ਅਤੇ ਹੋਰ ਥਾਵਾਂ ਤੋਂ ਸੰਗਤ ਦੇ ਜਥੇ ਤਖ਼ਤ ਸਾਹਿਬ ਪਹੁੰਚਣਗੇ। ਸੰਗਤ ਦੀ ਰਿਹਾਇਸ਼, ਟਰਾਂਸਪੋਰਟ, ਲੰਗਰ ਆਦਿ ਦੇ ਪੱਕੇ ਪ੍ਰਬੰਧ ਕਮੇਟੀ ਵੱਲੋਂ ਕੀਤੇ ਜਾਣਗੇ।

 ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਮਿਲਿਆ ਨਸ਼ਾ, ਪੈਸਕੋ ਕਰਮਚਾਰੀ ਦੀ ਵੀ ਹੋਈ ਗ੍ਰਿਫਤਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News