ਸੜਕ ਕਿਨਾਰੇ ਖੜ੍ਹੀ ਸਵਿਫਟ ’ਚ ਵੱਜੀ ਕਰੇਟਾ, ਦੋਵੇਂ ਕਾਰਾਂ ਦੇ ਉੱਡੇ ਪਰਖੱਚੇ

Monday, Sep 30, 2024 - 11:04 AM (IST)

ਸੜਕ ਕਿਨਾਰੇ ਖੜ੍ਹੀ ਸਵਿਫਟ ’ਚ ਵੱਜੀ ਕਰੇਟਾ, ਦੋਵੇਂ ਕਾਰਾਂ ਦੇ ਉੱਡੇ ਪਰਖੱਚੇ

ਬਟਾਲਾ (ਬੇਰੀ)- ਬਟਾਲਾ ਦੇ ਜਲੰਧਰ ਰੋਡ ’ਤੇ ਬੇਰਿੰਗ ਕਾਲਜ ਨੇੜੇ ਸੜਕ ਕਿਨਾਰੇ ਖੜ੍ਹੀ ਇਕ ਸਵਿਫਟ ਕਾਰ ਨੂੰ ਤੇਜ਼ ਰਫ਼ਤਾਰ ਕਰੇਟਾ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਕਾਰਾਂ ਸੜਕ ਦੇ ਵਿਚਕਾਰ ਹੀ ਪਲਟ ਗਈਆਂ। ਇਸ ਸਬੰਧੀ ਸਵਿਫਟ ਕਾਰ ਦੇ ਮਾਲਕ ਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪਰਿਵਾਰ ਸਮੇਤ ਬੇਰਿੰਗ ਕਾਲਜ ਨੇੜੇ ਨਰਸਰੀ ’ਚ ਬੂਟੇ ਖਰੀਦਣ ਆਇਆ ਸੀ। ਉਸ ਦੇ ਭਰਾ ਨੇ ਕਾਰ ਸੜਕ ਕਿਨਾਰੇ ਖੜ੍ਹੀ ਕੀਤੀ ਸੀ। ਇਸ ਦੌਰਾਨ ਜਲੰਧਰ ਸਾਈਡ ਤੋਂ ਆ ਰਹੇ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਨ੍ਹਾਂ ਦੀ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਅਤੇ ਉਕਤ ਚਾਲਕ ਦੀ ਕਾਰ ਸੜਕ ਦੇ ਵਿਚਕਾਰ ਪਲਟ ਗਈ ਅਤੇ ਉਕਤ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਕਤ ਵਿਅਕਤੀ ਨੂੰ ਉਨ੍ਹਾਂ ਅਤੇ ਸਥਾਨਕ ਲੋਕਾਂ ਵੱਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ‘ਤੇ ਪਹੁੰਚੀ ਟ੍ਰੈਫਿਕ ਪੁਲਸ ਨੇ ਲੋਕਾਂ ਦੀ ਮਦਦ ਨਾਲ ਦੋਵਾਂ ਕਾਰਾਂ ਨੂੰ ਸਿੱਧਾ ਕਰ ਕੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News