ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ

04/13/2024 5:01:52 PM

ਅੰਮ੍ਰਿਤਸਰ(ਸਰਬਜੀਤ)- ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖਾਲਸਾ ਸਾਜਣਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ ਝੁਲਾਏ ਗਏ। ਇਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਨੇ ਸਮੂਹਕ ਰੂਪ ਵਿਚ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ- ਖ਼ਾਲਸਾ ਸਾਜਣਾ ਦਿਵਸ ਮਨਾਉਣ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ, 22 ਅਪ੍ਰੈਲ ਪਰਤੇਗਾ ਭਾਰਤ

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਿੰਘ ਸਾਹਿਬਾਨ ਦੇ ਹਰਇਕ ਆਦੇਸ਼ ਦਾ ਸਿੱਖ ਕੌਮ ਲਈ ਵੱਡਾ ਮਹੱਤਵ ਹੁੰਦਾ ਹੈ, ਜਿਸ ਦੀ ਪਾਲਣਾ ਕਰਨਾ ਕੌਮ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿਥੇ ਹਰ ਘਰ ਅੰਦਰ ਸਿੱਖਾਂ ਨੇ ਖਾਲਸਈ ਝੰਡੇ ਝੁਲਾ ਕੇ 325ਵੇਂ ਖਾਲਸਾ ਸਾਜਣਾ ਦਿਵਸ ਨੂੰ ਇਤਿਹਾਸਕ ਬਣਾਉਣਾ ਹੈ, ਉਥੇ ਹੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁਲਾਜ਼ਮ ਪਰਿਵਾਰ ਵੱਲੋਂ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਖਾਲਸਾ ਸਾਜਨਾ ਦਿਹਾੜਾ ਵਿਸਾਖੀ ਮੌਕੇ 15 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਬੰਗਲਾਦੇਸ਼

ਉਨ੍ਹਾਂ ਕਿਹਾ ਕਿ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਸਾਡਾ ਸਭ ਦਾ ਫ਼ਰਜ਼ ਹੈ ਕਿ ਗੁਰੂ ਸਾਹਿਬ ਵੱਲੋਂ ਸਾਜੇ ਖਾਲਸੇ ਦੇ ਮਨੋਰਥ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹੀਏ। ਇਸ ਮੌਕੇ ਉਨ੍ਹਾਂ ਸਮੁੱਚੀ ਕੌਮ ਨੂੰ ਖਾਲਸਾ ਸਾਜਣਾ ਦਿਵਸ ਦੀ ਵਧਾਈ ਵੀ ਦਿੱਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ ’ਤੇ ਖੜ੍ਹਾ ਕੀਤਾ ਜਾਵੇਗਾ : ਤਰਨਜੀਤ ਸੰਧੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan