ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ਮੰਦਭਾਗੀ ਘਟਨਾ : ਭੋਮਾ

06/26/2023 4:07:59 PM

ਅੰਮ੍ਰਿਤਸਰ (ਵਾਲੀਆ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪਾਕਿਸਤਾਨ ਅੰਦਰ ਘੱਟ-ਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਆਖਿਆ ਕਿ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣੀ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਘੱਟ-ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੋ ਦਿਨਾਂ ਅੰਦਰ ਸਿੱਖਾਂ ’ਤੇ ਹਮਲੇ ਦੀ ਇਹ ਦੂਸਰੀ ਘਟਨਾ ਹੈ।

ਇਹ ਵੀ ਪੜ੍ਹੋ- ਨੌਜਵਾਨ ਪੋਤੇ ਦਾ ਹੋਇਆ ਸੀ ਕਤਲ, ਦੁੱਖ ਨਾ ਸਹਾਰਦੇ ਹੋਏ ਦਾਦੇ ਨੇ ਵੀ ਤੋੜਿਆ ਦਮ

ਭੋਮਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਜਿਵੇਂ ਸਿੱਖਾਂ ਦੇ ਕਤਲਾਂ, ਜਬਰੀ ਧਰਮ ਪਰਿਵਰਤਨ ਤੇ ਜਬਰੀ ਨਿਕਾਹ ਕਰਨ ਦੀਆਂ ਘਟਨਾਵਾਂ ਵਾਪਰ ਚੁਕੀਆਂ ਹਨ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਉਕਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹਾ ਨਾ ਵਾਪਰਦਾ।

ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ

ਭੋਮਾ ਨੇ ਪਾਕਿਸਤਾਨ ਸਰਕਾਰ ਪਾਸੋਂ ਸਿੱਖ ਦੁਕਾਨਦਾਰ ਮਨਮੋਹਨ ਸਿੰਘ ਦੀ ਹੱਤਿਆ ਕਰਨ ਵਾਲਿਆਂ ਦੀ ਤੁਰੰਤ ਗ੍ਰਿਫ਼ਤਾਰੀ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਮਾਮਲੇ ’ਚ ਪਾਕਿਸਤਾਨ ਸਰਕਾਰ ਪਾਸ ਸਖ਼ਤ ਇਤਰਾਜ਼ ਪ੍ਰਗਟ ਕਰਨ ਅਤੇ ਭਵਿੱਖ ਅੰਦਰ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਕਹਿਣ। ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਪਾਕਿਸਤਾਨ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਤੁਰੰਤ ਸੰਪਰਕ ਕਾਇਮ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- 76 ਸਾਲ ਬਾਅਦ ਭਾਰਤ ਪਹੁੰਚੀ ਬੀਬੀ ਹਸਮਤ, ਵੰਡ ਦੇ ਭਿਆਨਕ ਸਮੇਂ ਬਾਰੇ ਦੱਸਦਿਆਂ ਅੱਖਾਂ 'ਚ ਆਏ ਹੰਝੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan