ਭਾਈ ਮੰਡ ਨੂੰ ‘ਆਪ’ ਦੇ 2 ਵਿਧਾਇਕਾਂ ਨੇ ਸੌਂਪੀ ਮੁੱਖ ਮੰਤਰੀ ਵੱਲੋਂ ਭੇਜੀ ਚਿੱਠੀ
Thursday, Jul 20, 2023 - 02:19 PM (IST)
ਅੰਮ੍ਰਿਤਸਰ (ਸਰਬਜੀਤ)- ਸਰਬੱਤ ਖ਼ਾਲਸਾ 2015 ਵਿਚ ਥਾਪੇ ਗਏ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਲਈ 19 ਜੁਲਾਈ ਦਾ ਆਖਰੀ ਸਮਾਂ ਦੇ ਕੇ ਤਲਬ ਕੀਤਾ ਸੀ, ਜਿਸ ਤਹਿਤ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਭਾਈ ਮੰਡ ਕੋਲ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਵੱਲੋਂ ਭੇਜੇ ਗਏ ਵਿਧਾਇਕ ਸਰਵਨ ਸਿੰਘ ਧੁੰਨ ਤੇ ਕਰਮਬੀਰ ਸਿੰਘ ਦਸੂਹਾ ਨੇ ਭਾਈ ਮੰਡ ਨੂੰ ਮੁੱਖ ਮੰਤਰੀ ਦਾ ਪੱਤਰ ਸੌਂਪਿਆ ਹੈ।
ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ, ਲਿਖਿਆ- 'ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ'
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਕੀਤਰਨ ਪ੍ਰਸਾਰਣ ਬਾਰੇ ਚੱਲੇ ਵਿਵਾਦ ’ਚ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ’ਚ ਅਖੌਤੀ ਸੋਧ ਦਾ ਮਤਾ ਪਾਸ ਕਰ ਕੇ ਗੁਰਧਾਮਾਂ ’ਚ ਸਰਕਾਰੀ ਦਖਲਅੰਦਾਜ਼ੀ ਕਰਨ ਤੇ ਸਿੱਖਾਂ ਦੀ ਦਾੜ੍ਹੀ ਦਾ ਮਜ਼ਾਕ ਉਡਾਉਣ ਬਦਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਨੂੰ ਕਿਹਾ ਗਿਆ ਸੀ। ਭਾਈ ਮੰਡ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਭੇਜਿਆ ਗਿਆ ਇਹ ਪੱਤਰ ਪੜ੍ਹ ਕੇ ਅਗਲੀ ਮੀਟਿੰਗ ’ਚ ਪੰਥਕ ਰਵਾਇਤਾਂ ਅਨੁਸਾਤ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਜਰਨੈਲ ਸਿੰਘ ਸਖੀਰਾ ਰਘਬੀਰ ਸਿੰਘ ਸੰਧੂ, ਜਸਲੀਨ ਸਿੰਘ ਸਖੀਰਾ ਤੋਂ ਇਲਾਵਾ ਹੋਰ ਵੀ ਸਿੱਖ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ- ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8