ਜ਼ਿਲ੍ਹਾ ਪਠਾਨਕੋਟ ਦੀ 31ਮੈਂਬਰੀ ਬਲਾਕ ਆਹੁਦੇਦਾਰਾਂ ਦੀ ਸੂਚੀ ਸੂਬਾ ਪ੍ਰਧਾਨ ਵੜਿੰਗ ਨੇ ਕੀਤੀ ਮੰਜ਼ੂਰ
03/04/2023 5:38:05 PM

ਪਠਾਨਕੋਟ (ਆਦਿਤਿਆ)- ਜ਼ਿਲ੍ਹਾ ਪਠਾਨਕੋਟ ਹਲਕਾ ਸੁਜਾਨਪੁਰ-ਧਾਰ, ਭੋਆ ਤੇ ਪਠਾਨਕੋਟ ਰੂਰਲ ਤੇ ਅਰਬਨ ਦੀ ਸੂਚੀ ਵਿਧਾਇਕ ਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਨਰੇਸ ਪੁਰੀ ਵੱਲੋਂ 31 ਮੈਂਬਰੀ ਸੂਚੀ ਕਾਂਗਰਸ ਸੂਬਾ ਪ੍ਰਧਾਨ ਨੂੰ ਭੇਜੀ ਗਈ ਸੀ, ਜਿਸ ਨੂੰ ਅੱਜ ਸੂਬਾ ਵੱਲੋਂ ਮੰਜ਼ੂਰ ਕਰ ਲਿਆ ਗਿਆ ਹੈ। ਇਸ ਸਬੰਧੀ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨਰੇਸ ਪੁਰੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਲਈ ਉਨ੍ਹਾਂ ਵੱਲੋਂ 5 ਬਲਾਕਾਂ ਦੀ ਸੂਚੀ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਭੇਜੀ ਗਈ ਸੀ। ਜਿਸ ਵਿਚ ਬਲਾਕ ਪ੍ਰਧਾਨ ਤੋਂ ਲੈ ਕੇ ਹੋਰ ਜ਼ਰੂਰੀ ਆਹੁਦਿਆਂ ’ਤੇ ਵਰਕਰਾਂ ਦੀ ਨਿਯੁਕਤੀ ਉਨ੍ਹਾਂ ਦੀ ਕਾਬਲੀਅਤ ਨੂੰ ਵੇਖਦੇ ਹੋਏ ਕੀਤੀ ਗਈ ਹੈ।
ਇਹ ਵੀ ਪੜ੍ਹੋ- ਮੂਸੇਵਾਲਾ ਪਿੰਡ ਤੋਂ ਆਈ ਦੁਖਦਾਇਕ ਖ਼ਬਰ, ਕਰਜ਼ੇ ਤੋਂ ਪ੍ਰੇਸ਼ਾਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ
ਜਿਸ ਵਿਚ ਪਠਾਨਕੋਟ ਦੇ 2 ਬਲਾਕ, ਸੁਜਾਨਪੁਰ ਦੇ 2 ਬਲਾਕ ਤੇ ਭੋਆ ਦੀ ਕਾਰਜਕਾਰਨੀ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਵਰਕਰ ਇਕਜੁਟ ਹੋ ਕੇ ਕਾਂਗਰਸ ਦੀ ਨੀਤੀਆਂ ਤੇ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਤਾਂ ਕਿ ਜ਼ਿਲ੍ਹਾ ਪਠਾਨਕੋਟ ਵਿਚ ਕਾਂਗਰਸ ਆਉਣ ਵਾਲੇ ਲੋਕ ਸਭਾ ਚੋਣਾਂ ਤੇ ਵਿਧਾਨ ਸਭਾ ਚੋਣਾਂ ’ਚ ਵਧੀਆਂ ਪ੍ਰਦਰਸ਼ਨ ਕਰ ਸਕੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਰਕਰ ਆਪਣੀ ਸਮੱਸਿਆ ਸਮਝ ਕੇ ਉਨ੍ਹਾਂ ਦੇ ਹੱਲ ਕਰਵਾਉਣ ਦਾ ਹਰ ਸੰਭਵ ਯਤਨ ਕਰਨ।
ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।