ਮਹਾਰਾਸ਼ਟਰ ਸਰਕਾਰ ਕਾਨੂੰਨ ਰਾਹੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਹੋਂਦ ਖ਼ਤਮ ਕਰ ਰਹੀ : ਜਥੇਦਾਰ ਹਵਾਰਾ

Sunday, Feb 11, 2024 - 11:05 AM (IST)

ਅੰਮ੍ਰਿਤਸਰ (ਸਰਬਜੀਤ)- ਸਰਬੱਤ ਖ਼ਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਸੰਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਪ੍ਰਬੰਧ ਆਪਣੇ ਹੱਥ ’ਚ ਲੈਣ ਨੂੰ ਸਿੱਖਾਂ ਦੀ ਹੋਂਦ ਲਈ ਵੰਗਾਰ ਦੱਸਿਆ ਹੈ। ਜਥੇਦਾਰ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਨੇ ਹਵਾਰਾ ਦੀ ਮੁਲਾਕਾਤ ਕਰਨ ਬਾਅਦ ਮਿਲੇ ਸੁਨੇਹੇ ਮੁਤਾਬਕ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਦਖ਼ਲ ਦੇ ਕੇ ਸਿੱਖਾਂ ਅਤੇ ਗੁਰਧਾਮਾਂ ਦੀ ਹੋਂਦ ਨੂੰ ਖਤਰੇ ’ਚ ਪਾ ਦਿੱਤਾ ਹੈ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ : ਐਡਵੋਕੇਟ ਧਾਮੀ

ਉਨ੍ਹਾਂ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਗੈਰ-ਸਿੱਖ ਨਿਯੁਕਤ ਕੀਤਾ ਸੀ। ਉਸ ਵੇਲੇ ਸਿੱਖਾਂ ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਗਟ ਕੀਤੇ ਜਾਣ ਤੋਂ ਬਾਅਦ ਪ੍ਰਸ਼ਾਸਕ ਬਦਲ ਕੇ ਸਿੱਖ ਲਾ ਦਿੱਤਾ ਗਿਆ ਸੀ ਪਰ ਹੁਣ ਤਾਂ 1956 ਦਾ ਐਕਟ ਬਦਲ ਕੇ ਸਿੱਖ ਸੰਸਥਾਵਾਂ ਅਤੇ ਸਿੱਖ ਮੈਂਬਰ ਪਾਰਲੀਮੈਂਟ ਦੀ ਨੁਮਾਇੰਦਗੀ ਖ਼ਤਮ ਕਰਕੇ 17 ਮੈਂਬਰੀ ਬੋਰਡ ’ਚੋਂ 12 ਮੈਂਬਰ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨੂੰ ਸਿੱਖ ਕੌਮ ਰੱਦ ਕਰਦੀ ਹੈ।

ਇਹ ਵੀ ਪੜ੍ਹੋ : ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਏ ਧਾਮੀ, ਕਿਹਾ- ਸੰਘਰਸ਼ ਪ੍ਰਤੀ ਭਰਵਾਂ ਸਹਿਯੋਗ ਦਿਵਾਂਗੇ

ਜਥੇਦਾਰ ਹਵਾਰਾ ਨੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, ਹਰਿਆਣਾ ਸਿੱਖ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਅਤੇ ਨਾਮਵਰ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਕਿਹਾ ਕਿ ਉਹ ਆਪਸੀ ਮਤਭੇਦ ਭੁਲਾ ਕੇ ਨਵੇਂ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਥਕ ਸ਼ਕਤੀ ਨੂੰ ਕੇਂਦਰਿਤ ਕਰਨ। ਜੇਕਰ ਅਜੇ ਵੀ ਅਸੀਂ ਇਕੱਠੇ ਨਾ ਹੋਏ ਤਾਂ ਭਵਿੱਖ ਵਿੱਚ ਇਸਤੋਂ ਵੀ ਵੱਧ ਗੰਭੀਰ ਸੰਕਟ ਵੇਖਣਾ ਪੈ ਸਕਦਾ ਹੈ। ਇਸ ਮੌਕੇ ਪੰਜਾਂ ਸਿੰਘਾਂ ’ਚੋਂ ਸਤਨਾਮ ਸਿੰਘ ਖੰਡਾ, ਸਤਨਾਮ ਸਿੰਘ ਝੰਜੀਆਂ, ਤਰਲੋਕ ਸਿੰਘ, ਭੁਪਿੰਦਰ ਸਿੰਘ ਭਲਵਾਨ, ਮਹਾਬੀਰ ਸਿੰਘ ਸੁਲਤਾਨਵਿੰਡ, ਬਲਦੇਵ ਸਿੰਘ ਨਵਾਂਪਿੰਡ, ਸੁਖਰਾਜ ਸਿੰਘ ਵੇਰਕਾ ਤੇ ਰਾਜ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜਛਾੜ ਨਿੰਦਣਯੋਗ : ਧਾਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News