ਵਿਆਹੁਤਾ ਦੀ ਭੇਤਭਰੇ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਪਤੀ ਸਣੇ ਸਹੁਰਾ ਪਰਿਵਾਰ 'ਤੇ ਲਾਇਆ ਕਤਲ ਦਾ ਇਲਜ਼ਾਮ

Thursday, Sep 14, 2023 - 06:35 PM (IST)

ਵਿਆਹੁਤਾ ਦੀ ਭੇਤਭਰੇ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਪਤੀ ਸਣੇ ਸਹੁਰਾ ਪਰਿਵਾਰ 'ਤੇ ਲਾਇਆ ਕਤਲ ਦਾ ਇਲਜ਼ਾਮ

ਗੁਰਦਾਸਪੁਰ (ਗੁਰਪ੍ਰੀਤ)- ਵਿਆਹੁਤਾ ਦੇ ਭੇਦਭਰੇ ਹਲਾਤਾਂ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਬਟਾਲਾ ਪੁਲਸ ਦੇ ਅਧੀਨ ਪੈਂਦੇ ਪਿੰਡ ਧੀਰ ਤੋਂ ਸਾਹਮਣੇ ਆਇਆ ਹੈ, ਜਿਥੇ ਜੋਤੀ ਨਾਮਕ ਵਿਆਹੁਤਾ ਦੀ ਲਾਸ਼ ਉਸਦੇ ਪੇਕੇ ਪਰਿਵਾਰ ਦੇ ਮੈਂਬਰ ਆਟੋ 'ਤੇ ਲੈ ਕੇ ਸਿਵਲ ਹਸਪਤਾਲ ਬਟਾਲਾ ਪਹੁੰਚੇ, ਜਿਥੇ ਮ੍ਰਿਤਕਾ ਦੇ ਭਰਾ ਕੈਪਟਨ ਅਤੇ ਚਾਚਾ ਹਰਜੀਤ ਨੇ ਦੱਸਿਆ ਕਿ ਜੋਤੀ ਦਾ ਵਿਆਹ ਕਰੀਬ 15 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ-  ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਦੱਸਿਆ ਕਿ ਜੋਤੀ ਦਾ ਪਤੀ ਨਸ਼ੇੜੀ ਨਿਕਲਿਆ ਤੇ ਹਰ ਸਮੇਂ ਜੋਤੀ ਦੀ ਕੁੱਟ-ਮਾਰ ਕਰਦਾ ਰਹਿੰਦਾ ਸੀ। ਕਈ ਵਾਰ ਮਸਲੇ ਨੂੰ ਸੁਲਝਾਇਆ ਗਿਆ ਸੀ ਪਰ ਅੱਜ ਇਤਲਾਹ ਮਿਲੀ ਕੇ ਜੋਤੀ ਦੀ ਮੌਤ ਹੋ ਚੁੱਕੀ ਹੈ। ਜਦੋਂ ਅਸੀਂ ਜੋਤੀ ਦੇ ਸੁਹਰੇ ਘਰ ਪਹੁੰਚੇ ਤਾਂ ਨਾ ਉਸਦਾ ਪਤੀ ਮੌਜੂਦ ਸੀ ਅਤੇ ਨਾ ਹੀ ਸਹੁਰਾ ਪਰਿਵਾਰ ਦਾ ਕੋਈ ਦੂਸਰਾ ਮੈਂਬਰ। ਉਨ੍ਹਾਂ ਕਿਹਾ ਕਿ ਜੋਤੀ ਦੀ ਲਾਸ਼ ਆਟੋ 'ਤੇ ਰੱਖ ਕੇ ਅਸੀਂ ਸਿਵਲ ਹਸਪਤਾਲ ਪਹੁੰਚ ਗਏ ਅਤੇ ਪੁਲਸ ਨੂੰ ਵੀ ਇਤਲਾਹ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਸਾਨੂੰ ਸਾਡੀ ਧੀ ਦੀ ਮੌਤ ਦਾ ਇਨਸਾਫ਼ ਚਾਹੀਦਾ ਹੈ, ਕਿਉਂਕਿ ਸਾਡੀ ਧੀ ਦਾ ਕਤਲ ਕੀਤਾ ਗਿਆ ਹੈ ।

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜ 'ਤਾ ਪਰਿਵਾਰ, ਪਤਨੀ ਦੀਆਂ ਹਰਕਤਾਂ ਤੋਂ ਤੰਗ ਪਤੀ ਨੇ ਗਲ ਲਾਈ ਮੌਤ

ਉੱਥੇ ਹੀ ਘਟਨਾ ਦੀ ਇਤਲਾਹ ਮਿਲਦੇ ਹੀ ਸਿਵਲ ਹਸਪਤਾਲ ਪਹੁੰਚੀ ਪੁਲਸ ਟੀਮ ਦੇ ਇੰਚਾਰਜ ਨਿਸ਼ਾਨ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 


author

Shivani Bassan

Content Editor

Related News