ਮਾਮਲਾ ਛੇਵਾਂ ਪੇ-ਕਮਿਸ਼ਨ ਜਲਦੀ ਲਾਗੂ ਕਰਨ ਦਾ, ਖੰਡ ਮਿੱਲਾਂ ਬੰਦ ਕਰ ਕੇ ਭੁੱਖ ਹੜਤਾਲ ’ਤੇ ਬੈਠਣਗੇ ਸਮੂਹ ਮੁਲਾਜ਼ਮ
Saturday, Dec 10, 2022 - 01:16 PM (IST)
ਚੇਤਨਪੁਰਾ (ਨਿਰਵੈਲ)- ਛੇਵਾਂ ਪੇ-ਕਮਿਸ਼ਨ ਜੇਕਰ ਜਲਦੀ ਲਾਗੂ ਨਾ ਕੀਤਾ ਤਾਂ ਪੰਜਾਬ ਦੀਆਂ ਸਾਰੀਆਂ ਖੰਡ ਮਿੱਲਾਂ ਬੰਦ ਕਰ ਕੇ ਸਮੂਹ ਮੁਲਾਜ਼ਮ ਭੁੱਖ ਹੜਤਾਲ ’ਤੇ ਬੈਠ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫ਼ੈੱਡਰੇਸ਼ਨ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਨਕੋਦਰ ਅਤੇ ਸੂਬਾ ਜਨਰਲ ਸਕੱਤਰ ਪਲਵਿੰਦਰ ਸਿੰਘ ਸੰਗਤਪੁਰਾ ਨੇ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੁਲਾਜ਼ਮਾਂ ਦੀ ਹਰ ਮੰਗ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦਾ ਭਰੋਸਾ ਦੇਣ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਛੇਵੇਂ ਪੇ-ਕਮਿਸ਼ਨ ਸਬੰਧੀ ਫਾਈਲ ਹੁਣ ਫਾਈਨਲ ਪੜਾਅ ’ਤੇ ਫ਼ਾਈਨਾਂਸ ਕਮਿਸ਼ਨ ਕੋਲ ਹੈ, ਅਸੀਂ ਉਨ੍ਹਾਂ ਤੋਂ ਮੰਗ ਕਰਦੇ ਹਾਂ ਸਾਡੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ- ਕੁੜੀ ਦੇ ਸਹੁਰੇ ਘਰੋਂ ਆਏ ਫੋਨ ਨੇ ਕੀਤਾ ਹੈਰਾਨ, ਅੱਖਾਂ ਸਾਹਮਣੇ ਧੀ ਦੀ ਲਾਸ਼ ਵੇਖ ਧਾਹਾਂ ਮਾਰ ਰੋਏ ਮਾਪੇ
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਮੂਹ ਜਥੇਬੰਦੀ ਵੱਲੋਂ ਚਿਤਾਵਨੀ ਦਿੰਦੇ ਹਾਂ ਕੇ ਉਕਤ ਸਾਡੀ ਮੰਗ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਪੂਰਾ ਨਾ ਕੀਤਾ ਗਿਆ ਤਾਂ ਅਸੀਂ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵਾਂਗੇ। ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਪੂਰੀਆਂ ਨਹੀਂ ਹੋ ਜਾਣਗੀਆਂ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਭੁੱਲ ਕੇ ਵੀ ਨਾ ਕਰਨਾ ਇਹ ਗ਼ਲਤੀ, ਜਾਵੋਗੇ ਸਲਾਖਾਂ ਪਿੱਛੇ
ਇਸ ਮੌਕੇ ਇੰਦਰਜੀਤ ਸਿੰਘ ਮਹਿਲਾਂਵਾਲਾ, ਪੁਰਨ ਸਿੰਘ ਅਜਨਾਲਾ, ਪਿਆਰਾ ਸਿੰਘ ਬਟਾਲਾ, ਜਗਰੂਪ ਸਿੰਘ, ਕੁਲਵਿੰਦਰ ਸਿੰਘ ਬਟਾਲਾ, ਬਾਬਾ ਜਸਪਾਲ ਸਿੰਘ ਜਗਦੇਵ ਕਲਾਂ, ਰਘਬੀਰ ਸਿੰਘ ਗੁਰਦਾਸਪੁਰ, ਜਰਨੈਲ ਸਿੰਘ ਭੋਗਪੁਰ, ਹਰਦੀਪ ਸਿੰਘ ਨਵਾਂਸ਼ਹਿਰ, ਹਰਜੀਤ ਸਿੰਘ ਨਕੋਦਰ, ਭੁਪਿੰਦਰ ਸਿੰਘ, ਨਛੱਤਰ ਸਿੰਘ ਰੰਧਾਵਾ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਖੰਡ ਮਿੱਲਾਂ ਦੇ ਮੁਲਾਜ਼ਮ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।