ਅੱਜ ਹੋਣ ਵਾਲੀ ਸੱਤ ਮੈਂਬਰੀ ਕਮੇਟੀ ਦੀ ਇਕੱਤਰਤਾ ਹੁਣ 13 ਫਰਵਰੀ ਨੂੰ ਹੋਵੇਗੀ : ਐਡਵੋਕੇਟ ਧਾਮੀ
Tuesday, Feb 11, 2025 - 04:46 PM (IST)

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੁਣ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਹੈ ਕਿ ਇਹ ਇਕੱਤਰਤਾ 11 ਫਰਵਰੀ ਨੂੰ ਪਟਿਆਲਾ ਵਿਖੇ ਰੱਖੀ ਗਈ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ ਪਰੰਤੂ ਭੂੰਦੜ ਦੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇ ਰੁਝੇਵੇਂ ਕਾਰਨ ਇਕੱਤਰਤਾ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਇਹ ਇਕੱਤਰਤਾ 13 ਫਰਵਰੀ ਨੂੰ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਹੋਵੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8