ਰਾਜੋਆਣਾ ਤੇ ਬੰਦੀ ਸਿੰਘਾਂ ਸਬੰਧੀ ਕੇਂਦਰ ਸਰਕਾਰ ਨਾਲ 9 ਦਸੰਬਰ ਨੂੰ ਹੋਵੇਗੀ ਇਕੱਤਰਤਾ: ਐਡਵੋਕੇਟ ਧਾਮੀ
Friday, Dec 08, 2023 - 04:52 PM (IST)
ਅੰਮ੍ਰਿਤਸਰ- ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਸੱਦੀ ਗਈ ਹੈ।
ਇਹ ਵੀ ਪੜ੍ਹੋ- ਛੇੜਛਾੜ ਤੋਂ ਤੰਗ ਆ ਕੇ ਸਰਪੰਚ ਦੀ 16 ਸਾਲਾ ਧੀ ਨੇ ਗਲ਼ ਲਾਈ ਮੌਤ, ਪਿੰਡ 'ਚ ਪਸਰਿਆ ਸੋਗ
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਭਲਕੇ 9 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।
ਇਹ ਵੀ ਪੜ੍ਹੋ- ਫੋਕਲ ਪੁਆਂਇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਣਾਈ ਵਿਸ਼ੇਸ਼ ਯੋਜਨਾ, 1150 ਕਰੋੜ ਨਾਲ ਬਦਲੇਗੀ ਨੁਹਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8