ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਗੁਰਦਾਸਪੁਰ ''ਚ ਪਾਰਾ ਗਿਆ 42 ਤੋਂ ਪਾਰ
Saturday, May 18, 2024 - 11:35 AM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦਿਨੋਂ ਦਿਨ ਵੱਧਦੇ ਜਾ ਰਹੇ ਗਰਮੀ ਦੇ ਪ੍ਰਕੋਪ ਨਾਲ ਜਿਥੇ ਲੋਕਾਂ ਦਾ ਆਉਣਾ ਜਾਣਾ ਮੁਸ਼ਕਿਲ ਹੋਇਆ ਪਿਆ ਹੈ, ਉਥੇ ਨਾਲ ਹੀ ਬਜ਼ੁਰਗ ਤੇ ਬੱਚੇ ਵੀ ਇਸ ਗਰਮੀ ਕਾਰਨ ਪਰੇਸ਼ਾਨ ਦਿਖਾਈ ਦੇ ਰਹੇ ਹਨ। ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਪਾਰਾ 42 ਡਿਗਰੀ ਤੋਂ ਪਾਰ ਹੋ ਗਿਆ ਹੈ, ਜਿਸ ਤੋਂ ਬਾਅਦ ਸਕੂਲ ਜਾਣ ਵਾਲੇ ਬੱਚੇ ਖਾਸੇ ਤੌਰ ਤੇ ਪਰੇਸ਼ਾਨ ਨਜ਼ਰ ਆਏ ਅਤੇ ਠੰਡੀਆਂ ਚੀਜ਼ਾਂ ਦਾ ਸੇਵਨ ਕਰ ਰਹੇ ਹਨ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਥੇ ਹੀ ਖਾਸ ਤੌਰ 'ਤੇ ਆਮ ਜਨਜੀਵਨ ਕਾਫੀ ਪ੍ਰਭਾਵਿਤ ਰਿਹਾ, ਕਿਉਂਕਿ ਆਪਣਾ ਜ਼ਰੂਰੀ ਕੰਮ ਕਰਵਾਉਣ ਲਈ ਘਰੋਂ ਬਾਹਰ ਜੋ ਲੋਕ ਨਿਕਲਦੇ ਨੇ ਉਹਨਾਂ ਨੂੰ ਖਾਂਸੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਚੋਣ ਪ੍ਰਚਾਰ 'ਚ ਨੰਬਰ ਇਕ 'ਤੇ ਚੱਲ ਰਹੀ 'ਆਪ' : ਮੁੱਖ ਮੰਤਰੀ ਭਗਵੰਤ ਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8