ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ ਪ੍ਰੇਸ਼ਾਨ

Monday, Mar 09, 2026 - 10:33 AM (IST)

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ ਪ੍ਰੇਸ਼ਾਨ

ਅੰਮ੍ਰਿਤਸਰ (ਰਮਨ)- ਮਾਰਚ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਜ਼ਿਲ੍ਹਾ ਅੰਮ੍ਰਿਤਸਰ ਵਿਚ ਪਿਛਲੇ ਕੁਝ ਦਿਨਾਂ ਤੋਂ ਦਿਨ ਦੇ ਸਮੇਂ ਤੇਜ਼ ਧੁੱਪ ਅਤੇ ਵਧਦੇ ਤਾਪਮਾਨ ਨੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਵਿਚ ਪਾਉਣਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ ਦੇ ਸਮੇਂ ਲੋਕ ਗਰਮੀ ਤੋਂ ਬਚਣ ਲਈ ਛਾਂ ਅਤੇ ਠੰਡੀਆਂ ਥਾਵਾਂ ਦਾ ਸਹਾਰਾ ਲੈਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ ਇਕ ਹੋਰ 'ਆਪ' ਦੇ ਸਰਪੰਚ ਦੀ ਮੌਤ

ਜੇਕਰ ਹਾਈਵੇਅ ਦੀ ਗੱਲ ਕਰੀਏ ਤਾਂ ਸਵੇਰ ਦੇ ਸਮੇਂ ਮੈਦਾਨੀ ਇਲਾਕਿਆਂ ਵਿਚ ਵਾਹਨ ਚਾਲਕਾਂ ਨੂੰ ਅਜੇ ਵੀ ਹਲਕੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਸਵੇਰੇ ਅਤੇ ਦੇਰ ਸ਼ਾਮ ਹਲਕੀ ਠੰਢ ਦਾ ਅਹਿਸਾਸ ਅਜੇ ਵੀ ਬਣਿਆ ਹੋਇਆ ਹੈ, ਪਰ ਦੁਪਹਿਰ ਵੇਲੇ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ। ਬਾਜ਼ਾਰਾਂ ਵਿਚ ਵੀ ਦੁਪਹਿਰ ਦੇ ਸਮੇਂ ਲੋਕਾਂ ਦੀ ਆਵਾਜਾਈ ਲਗਭਗ ਘੱਟ ਹੋ ਰਹੀ ਹੈ ਅਤੇ ਲੋਕ ਜ਼ਰੂਰੀ ਕੰਮ ਨਿਪਟਾ ਕੇ ਜਲਦੀ ਘਰ ਪਰਤਣਾ ਬਿਹਤਰ ਸਮਝ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਪਾਰਾ ਹੋਰ ਚੜ੍ਹਨ ਦੀ ਸੰਭਾਵਨਾ ਹੈ। ਜੇਕਰ ਇਹੀ ਸਥਿਤੀ ਰਹੀ ਤਾਂ ਮਾਰਚ ਦੇ ਅੱਧ ਤੱਕ ਗਰਮੀ ਦਾ ਅਸਰ ਹੋਰ ਜ਼ਿਆਦਾ ਮਹਿਸੂਸ ਹੋਣ ਲੱਗੇਗਾ। ਵਧਦੀ ਗਰਮੀ ਕਾਰਨ ਬਾਜ਼ਾਰਾਂ ਵਿਚ ਜੂਸ ਅਤੇ ਹੋਰ ਠੰਢੇ ਪੀਣ ਵਾਲੇ ਪਦਾਰਥਾਂ ਦੀ ਮੰਗ ਵਧ ਗਈ ਹੈ। ਦੂਜੇ ਪਾਸੇ, ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਲੋਕਾਂ ਨੂੰ ਤੇਜ਼ ਧੁੱਪ ਵਿਚ ਨਿਕਲਣ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦੇਣੀ ਚਾਹੀਦੀ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News