ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ
Tuesday, Aug 06, 2024 - 12:52 PM (IST)
 
            
            ਬਟਾਲਾ (ਸਾਹਿਲ)-ਕਾਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਜੈਗਿਰੀ ਪੁੱਤਰ ਕਸ਼ਮੀਰੀ ਲਾਲ ਵਾਸੀ ਬਟਾਲਾ, ਜੋ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਾਦੀਆਂ ਤੋਂ ਬਟਾਲਾ ਵੱਲ ਆ ਰਿਹਾ ਸੀ। ਜਦੋਂ ਇਹ ਬਟਾਲਾ-ਕਾਦੀਆਂ ਰੋਡ ਸਥਿਤ ਪਿੰਡ ਥਿੰਦ ਧਾਰੀਵਾਲ ਕੋਲ ਪਹੁੰਚਿਆ ਤਾਂ ਅਚਾਨਕ ਇਸ ਨੂੰ ਇਕ ਕਾਰ ਨੇ ਲਪੇਟ ’ਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗਣ ਨਾਲ ਜ਼ਖਮੀ ਹੋ ਗਿਆ। ਜਦਕਿ ਮੋਟਰਸਾਈਕਲ ਕਾਫੀ ਨੁਕਸਾਨਿਆ ਗਿਆ ਹੈ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਓਧਰ, ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਪਾਇਲਟ ਜਸਪਿੰਦਰ ਸਿੰਘ ਤੇ ਈ. ਐੱਮ. ਟੀ. ਸੁਮਨ ਮਸੀਹ ਮੌਕੇ ’ਤੇ ਪੁਲਸ ਪਾਰਟੀ ਸਮੇਤ ਪਹੁੰਚੇ ਤੇ ਉਕਤ ਜ਼ਖ਼ਮੀ ਨੂੰ ਤੁਰੰਤ ਫਸਟ ਏਡ ਦਿੰਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            