ਬੇਖੌਫ ਲੁਟੇਰੇ: ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ, ਮੋਬਾਈਲ ਤੇ ਨਕਦੀ ਖੋਹ ਕੇ ਫਰਾਰ

Tuesday, Sep 10, 2024 - 02:08 PM (IST)

ਬੇਖੌਫ ਲੁਟੇਰੇ: ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ, ਮੋਬਾਈਲ ਤੇ ਨਕਦੀ ਖੋਹ ਕੇ ਫਰਾਰ

ਹਰੀਕੇ ਪੱਤਣ (ਸਾਹਿਬ)-ਨੇੜਲੇ ਪਿੰਡ ਕਿਰਤੋਵਾਲ ਤੋਂ ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ, ਮੋਬਾਈਲ ਤੇ ਨਕਦੀ ਦੀ ਲੁੱਟ-ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮੇਜਰ ਸਿੰਘ ਪੁੱਤਰ ਮੁਖਤਾਰ ਸਿੰਘ ਨਿਵਾਸੀ ਪਿੰਡ ਤੁੰਗ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਢਾਬੇ ’ਤੇ ਖੜ੍ਹਾ ਕੀਤਾ ਹੀ ਸੀ ਕਿ ਉਥੇ 3 ਅਣਪਛਾਤੇ ਵਿਅਕਤੀ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ ਤੇ ਜ਼ਬਰਦਸਤੀ ਮੇਰਾ ਮੋਟਰਸਾਈਕਲ, ਮੋਬਾਈਲ ਤੇ ਨਕਦੀ ਖੋਹ ਕੇ ਫਰਾਰ ਹੋ ਗਏ। 

ਇਹ ਵੀ ਪੜ੍ਹੋ- ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਜਦੋਂ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਥਿਤ ਪਿਸਤੌਲ ਕੱਢ ਕੇ ਹਵਾਈ ਫਾਇਰ ਕਰ ਦਿੱਤਾ। ਮੇਜਰ ਸਿੰਘ ਵੱਲੋਂ ਇਸ ਸਬੰਧੀ ਥਾਣਾ ਹਰੀਕੇ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਹੈ ਅਤੇ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਸਬੰਧੀ ਡਿਊਟੀ ਅਫਸਰ ਏ. ਐੱਸ. ਆਈ. ਹਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੜਤਾਲ ਜਾਰੀ ਹੈ ਅਤੇ ਜਲਦ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News