ਨਗਰ ਨਿਗਮ ਨੇ ਪੁਲਸ ਚੌਕੀ ਤੋਂ ਕਬਜ਼ੇ ਹਟਾਏ
Tuesday, Oct 22, 2024 - 05:30 AM (IST)
ਅੰਮ੍ਰਿਤਸਰ (ਰਮਨ)-ਪਿਛਲੇ ਲੰਮੇ ਸਮੇਂ ਤੋਂ ਪੁਲਸ ਵੱਲੋਂ ਵੱਡੀ ਗਿਣਤੀ ਵਿੱਚ ਪੁਲਸ ਚੌਕੀਆਂ ਨੂੰ ਖ਼ਤਮ ਕਰ ਦਿੱਤਾ ਗਿਆ ਸੀ, ਜਿਸ ਕਾਰਨ ਮਕਬੂਲਪੁਰਾ ਪੁਲਸ ਚੌਕੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ। ਪੁਲਸ ਨੇ ਇਹ ਚੌਕੀ ਵੀ ਖਾਲੀ ਕਰ ਦਿੱਤੀ ਸੀ। ਇਸ ਪੁਲਸ ਚੌਕੀ ’ਤੇ ਕਿਸੇ ਨੇ ਕਬਜ਼ਾ ਕਰ ਕੇ ਇਸ ਨੂੰ ਹੋਟਲ ਅਤੇ ਰੈਸਟੋਰੈਂਟ ਵਿੱਚ ਤਬਦੀਲ ਕਰ ਦਿੱਤਾ ਸੀ। ਜਿਸ ਦੀ ਸ਼ਿਕਾਇਤ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਮਿਲੀ ਸੀ। ਕਮਿਸ਼ਨਰ ਦੇ ਹੁਕਮਾਂ ’ਤੇ ਨਿਗਮ ਦੇ ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ। ਟੀਮ ਵੱਲੋਂ ਪੁਰਾਣੀ ਪੁਲਸ ਚੌਕੀ ਦੇ ਬਾਹਰ ਕੀਤੀ ਗਈ ਕੰਕਰੀਟ ਦੀ ਉਸਾਰੀ ਅਤੇ ਚੌਕੀ ਦੇ ਵਿਚਕਾਰ ਕੀਤੇ ਕਬਜ਼ਿਆਂ ਨੂੰ ਹਟਾਇਆ ਗਿਆ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਨਗਰ ਨਿਗਮ ਦੀ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਗਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਿਗਮ ਕਮਿਸ਼ਨਰ ਦੇ ਹੁਕਮਾਂ ’ਤੇ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਨੇ ਮਕਬੂਲਪੁਰਾ ਰੋਡ ਸਥਿਤ ਬਿਲਡਿੰਗ ਮਟੀਰੀਅਲ ਵੇਚਣ ਵਾਲੇ ਦੋ ਦੁਕਾਨਦਾਰਾਂ ਦੇ ਖਿਲਾਫ ਵੀ ਕਾਰਵਾਈ ਕੀਤੀ, ਜੋ ਫੁੱਟਪਾਥ ਅਤੇ ਸੜਕ ’ਤੇ ਕਬਜ਼ਾ ਕਰ ਕੇ ਬਿਲਡਿੰਗ ਮਟੀਰੀਅਲ ਰੱਖ ਰਹੇ ਸਨ। ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਕੁਝ ਸਾਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੇ ਲਿਖਤੀ ਤੌਰ ’ਤੇ ਦਿੱਤਾ ਸੀ ਕਿ ਉਹ ਆਉਂਦੇ ਦੋ ਦਿਨਾਂ ਵਿੱਚ ਖੁਦ ਹੀ ਕਬਜ਼ੇ ਹਟਾ ਲੈਣਗੇ, ਜਿਸ ’ਤੇ ਦੁਕਾਨਦਾਰਾਂ ਨੂੰ ਦੋ ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8