ਨਗਰ ਨਿਗਮ ਨੇ 1 ਵੱਡੀ ਅਤੇ 2 ਛੋਟੀਆਂ ਡਸਟ ਸਿਪਰੇਸ਼ਨ ਮਸ਼ੀਨਾਂ ਨੂੰ ਕੀਤਾ ਸ਼ੁਰੂ

Monday, Nov 04, 2024 - 02:14 PM (IST)

ਅੰਮ੍ਰਿਤਸਰ (ਰਮਨ)-ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਨਗਰ ਨਿਗਮ ਦੀਆਂ 1 ਵੱਡੀ ਅਤੇ 2 ਛੋਟੀਆਂ ਡਸਟ ਸਿਪਰੇਸ਼ਨ ਮਸ਼ੀਨਾਂ ਦੀ ਸ਼ੁਰੂਆਤ ਕੀਤੀ, ਜਿਸ ਨੂੰ ਅੱਜ ਰੇਲਵੇ ਸਟੇਸ਼ਨ, ਬੱਸ ਸਟੈਂਡ, ਗੋਲਡਨ ਗੇਟ, ਹਾਲ ਗੇਟ ਦੇ ਆਲੇ-ਦੁਆਲੇ ਦੇ ਖੇਤਰ ਵਿਚ ਚਲਾਇਆ ਗਿਆ।  ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ 368 ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਦੇ ਗੜ੍ਹ ਡੇਰਾ ਬਾਬਾ ਨਾਨਕ ਸੀਟ 'ਤੇ ਦਿਲਚਸਪ ਹੋਵੇਗਾ ਮੁਕਾਬਲਾ

ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਹ ਤਿੰਨੇ ਮਸ਼ੀਨਾਂ ਸ਼ਹਿਰ ਵਿਚ ਲਗਾਤਾਰ ਚੱਲਣਗੀਆਂ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦਾ ਹਵਾ ਗੁਣਵੱਤਾ ਸੂਚਕ ਅੰਕ ਬਹੁਤ ਉੱਚਾ ਹੈ। ਇਸ ਵਿਚ ਨਗਰ ਨਿਗਮ ਵੱਲੋਂ ਜੋ ਵੀ ਸਹਿਯੋਗ ਦਿੱਤਾ ਜਾ ਸਕਦਾ ਹੈ, ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਸਿਹਤ ਵਿਭਾਗ ਵੱਲੋਂ ਇਨ੍ਹਾਂ ਤਿੰਨਾਂ ਮਸ਼ੀਨਾਂ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਚਲਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਡਸਟ ਸਿਪਰੇਸ਼ਨ ਮਸ਼ੀਨ ਨੂੰ ਐਂਟੀ ਸਮੋਕ ਮਸ਼ੀਨ ਵੀ ਕਿਹਾ ਜਾਂਦਾ ਹੈ। ਇਸ ਮਸ਼ੀਨ ਰਾਹੀਂ ਉੱਚ ਪੱਧਰ ’ਤੇ ਤੇਜ਼ੀ ਨਾਲ ਪਾਣੀ ਦਾ ਛਿੜਕਾਅ ਕਰ ਕੇ ਹਵਾ ’ਚ ਫੈਲੇ ਮਿੱਟੀ ਅਤੇ ਹੋਰ ਕਣਾਂ ਨੂੰ ਜ਼ਮੀਨ ਨਾਲ ਮਿਲਾਇਆ ਜਾਂਦਾ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News