ਨਗਰ ਕੌਂਸਲ ਨੇ ਸ਼ਹਿਰ ’ਚੋਂ ਹਟਾਏ ਨਾਜਾਇਜ਼ ਕਬਜ਼ੇ, ਦੁਕਾਨਦਾਰਾਂ ਦਾ ਸਾਮਾਨ ਕੀਤਾ ਕਬਜ਼

01/04/2024 11:49:52 AM

ਗੁਰਦਾਸਪੁਰ (ਵਿਨੋਦ)-ਨਵੇਂ ਸਾਲ ਦੀ ਆਮਦ ਤੋਂ ਬਾਅਦ ਫਿਰ ਨਗਰ ਕੌਂਸਲ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਤੜਕਸਾਰ ਆਪਣੀ ਮੁਹਿੰਮ ਚਲਾਈ ਗਈ ਅਤੇ ਕਲਾਨੌਰ-ਡੇਰਾ ਬਾਬਾ ਨਾਨਕ ਰੋਡ ਅਤੇ ਸਦਰ ਬਾਜ਼ਾਰ ਚੌਕ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਐਕਸ਼ਨ ਲੈਂਦੇ ਹੋਏ ਜੇ. ਸੀ. ਬੀ. ਮਸ਼ੀਨ ਨਾਲ ਸਾਮਾਨ ਨੂੰ ਹਟਾ ਕੇ ਟਰੈਕਟਰ-ਟਰਾਲੀਆਂ ’ਚ ਲੱਦ ਕੇ ਆਪਣੇ ਕਬਜ਼ੇ ’ਚ ਲਿਆ ਗਿਆ। ਨਗਰ ਕੌਂਸਲ ਗੁਰਦਾਸਪੁਰ ਵੱਲੋਂ ਲਗਭਗ 30-35 ਦੁਕਾਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਇਹ ਕਾਰਵਾਈ ਦੁਕਾਨਦਾਰਾਂ ਵੱਲੋਂ ਦੁਕਾਨਾਂ ਖੁੱਲ੍ਹਣ ਤੋਂ ਪਹਿਲਾਂ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਨਾਲ ਕੰਬਦੇ ਸਕੂਲਾਂ ’ਚ ਪਹੁੰਚ ਰਹੇ ਵਿਦਿਆਰਥੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਦੱਸਣਯੋਗ ਹੈ ਕਿ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਰਮਚਾਰੀ ਤੜਕਸਾਰ ਕਲਾਨੌਰ-ਡੇਰਾ ਬਾਬਾ ਨਾਨਕ ਰੋਡ ਅਤੇ ਸਦਰ ਬਾਜ਼ਾਰ ਚੌਕ ’ਚ ਇਕੱਠੇ ਹੋਏ। ਇਸ ਦੇ ਨਾਲ ਕਰਮਚਾਰੀ ਜੇ. ਸੀ. ਬੀ. ਮਸ਼ੀਨ ਅਤੇ ਟਰੈਕਟਰ ਟਰਾਲੀਆਂ ਸਮੇਤ ਹੋਰ ਗੱਡੀਆਂ ਵੀ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜਿਨ੍ਹਾਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਵੱਡੇ-ਵੱਡੇ ਮੇਜ, ਰੇਹੜੀਆਂ, ਕਾਊਂਟਰ ਸਮੇਤ ਹੋਰ ਸਾਮਾਨ ਰੱਖਿਆ ਗਿਆ ਸੀ, ਉਨ੍ਹਾਂ ਸਾਰਿਆਂ ਨੂੰ ਕਰਮਚਾਰੀਆਂ ਵੱਲੋਂ ਚੁੱਕ ਕੇ ਟਰਾਲੀਆਂ ’ਚ ਸੁੱਟਿਆ ਗਿਆ। ਇਸ ਦੇ ਇਲਾਵਾ ਜਿਨ੍ਹਾਂ ਦੁਕਾਨਦਾਰਾਂ ਵੱਲੋਂ ਆਪਣੇ ਲੋਹੇ ਦੇ ਵੱਡੇ ਬੋਰਡ ਸੜਕ ’ਤੇ ਲਗਾਏ ਹੋਏ ਸਨ, ਉਨ੍ਹਾਂ ਨੂੰ ਜੇ. ਸੀ. ਬੀ. ਮਸ਼ੀਨ ਦੀ ਸਹਾਇਤਾ ਨਾਲ ਤੋੜ ਕੇ ਸੁੱਟਿਆ ਗਿਆ।

PunjabKesari

ਇਹ ਵੀ ਪੜ੍ਹੋ :ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ

ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ’ਤੇ ਸ਼ਹਿਰ ਤੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰ ਤੋਂ ਛੇਤੀ ਤੋਂ ਛੇਤੀ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕੀਤਾ ਜਾਵੇ ਤਾਂ ਕਿ ਆਮ ਪਬਲਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਸ਼ਹਿਰ ਅੰਦਰ ਗਲਤ ਢੰਗ ਨਾਲ ਨਾਜਾਇਜ਼ ਕਬਜ਼ਾ ਕਰ ਕੇ ਬੈਠੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਨਾਜਾਇਜ਼ ਕਬਜ਼ੇ ਆਪਣੇ ਆਪ ਖ਼ਤਮ ਕਰੋ, ਨਹੀਂ ਤਾਂ ਨਗਰ ਕੌਂਸਲ ਵੱਲੋਂ ਆਪਣੇ ਪੱਧਰ ਤੇ ਸਾਮਾਨ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦੁਕਾਨਦਾਰਾਂ ਨੂੰ ਨੋਟਿਸ ਵੀ ਦਿੱਤਾ ਗਿਆ ਸੀ ਅਤੇ ਮੁਨਾਦੀ ਵੀ ਕਰਵਾਈ ਗਈ ਸੀ, ਪਰ ਉਸ ਦੇ ਬਾਵਜੂਦ ਕਈ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ੇ ਖ਼ਤਮ ਨਹੀਂ ਕੀਤੇ ਗਏ, ਜਿਸ ਕਾਰਨ ਨਗਰ ਕੌਂਸਲ ਵੱਲੋਂ ਇਹ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ। ਤਾਂ ਕਿ ਆਮ ਪਬਲਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News