ਪੁਰਤਗਾਲ ਤੋਂ ਆਏ ਨੌਜਵਾਨ ਦੇ ਕਤਲ ਦੇ ਮਾਮਲੇ ’ਚ ਪੁਲਸ ਨੇ ਦੋ ਔਰਤਾਂ ਸਮੇਤ 3 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Thursday, Jun 13, 2024 - 02:22 PM (IST)
ਗੁਰਦਾਸਪੁਰ (ਵਿਨੋਦ)- ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਚੱਕ ਸਰੀਫ ’ਚ ਪੁਰਤਗਾਲ ਤੋਂ ਆਏ ਇਕ ਨੌਜਵਾਨ ਦੇ ਕਤਲ ਦੇ ਮਾਮਲੇ ’ਚ ਪੁਲਸ ਨੇ ਦੋ ਔਰਤਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਕਤਲ ਦੇ ਮਾਮਲੇ ’ਚ ਪੁਲਸ ਨੇ ਕੁਲ 5 ਲੋਕਾਂ ਦੇ ਧਾਰਾ 302,452,148,149 ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਇਸ ਸਬੰਧੀ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਦੀ ਇੰਚਾਰਜ ਸੁਮੰਨਪ੍ਰੀਤ ਕੌਰ ਨੇ ਦੱਸਿਆ ਕਿ ਅਮਰਜੀਤ ਕੌਰ ਪਤਨੀ ਲੇਟ ਬਲਦੇਵ ਸਿੰਘ ਵਾਸੀ ਚੱਕ ਸਰੀਫ ਨੇ ਬਿਆਨ ਦਿੱਤਾ ਕਿ ਉਹ ਅਤੇ ਉਸ ਦੀ ਜੇਠਾਨੀ ਜੋਗਿੰਦਰ ਕੌਰ ਆਪਣੇ ਘਰ ਬੈਠ ਕੇ ਗੱਲਾਂ ਬਾਤਾਂ ਕਰ ਰਹੀਆਂ ਸੀ ਕਿ ਗਲੀ ਵਿਚ ਰੌਲਾ ਪੈ ਰਿਹਾ ਸੀ। ਇੰਨੇ ਨੂੰ ਉਸ ਦਾ ਮੁੰਡਾ ਗੁਰਜੀਤ ਸਿੰਘ ਉਮਰ 34 ਸਾਲ ਇਕਦਮ ਦੌੜ ਕੇ ਆਪਣੇ ਘਰ ਵੜਿਆ ਅਤੇ ਇਸ ਦੇ ਪਿੱਛੇ ਗੁਰਪ੍ਰੀਤ ਸਿੰਘ ਉਰਫ ਰਿੰਕੂ ਪੁੱਤਰ ਲੇਟ ਸੁਖਦੇਵ ਸਿੰਘ, ਸੁਰਿੰਦਰ ਕੌਰ ਪਤਨੀ ਲੇਟ ਸੁਖਦੇਵ ਸਿੰਘ, ਮਨਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਨਵਦੀਪ ਕੌਰ , ਨਵਰੀਤ ਕੌਰ ਪੁੱਤਰੀਆਂ ਗੁਰਪ੍ਰੀਤ ਸਿੰਘ ਵਾਸੀਆਨ ਚੱਕ ਸਰੀਫ ਨਾਲ ਗੇਟ ਰਸਤੇ ਉਸ ਦੇ ਘਰ ਦਾਖ਼ਲ ਹੋ ਗਏ ਅਤੇ ਉਸ ਦੇ ਲੜਕੇ ਗੁਰਜੀਤ ਸਿੰਘ ਨੂੰ ਦਸਤੀ ਕਿਰਚ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ, ਜਿੱਥੇ ਡਾਕਟਰ ਸਾਹਿਬ ਵੱਲੋਂ ਗੁਰਜੀਤ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ
ਪੁਲਸ ਅਧਿਕਾਰੀ ਨੇ ਦੱਸਿਆ ਕਿ ਝਗੜੇ ਦੀ ਵਜ੍ਹਾ ਇਹ ਹੈ ਕਿ ਦੋਸ਼ੀਆਂ ਨੇ ਮੁਦਈ ਅਮਰਜੀਤ ਕੌਰ ਦੀ ਜ਼ਮੀਨ ਵਿਚ ਪਾਣੀ ਵਾਲਾ ਖਾਲ ਪਾਇਆ ਹੋਇਆ ਹੈ। ਜਿਸ ਨੂੰ ਗੁਰਜੀਤ ਸਿੰਘ ਨੇ ਖਾਲ ਢਾਉਣ ਲਈ ਕਿਹਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਗੁਰਪ੍ਰੀਤ ਸਿੰਘ, ਸੁਰਿੰਦਰ ਕੌਰ, ਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8