ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਦਾ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

Monday, Sep 30, 2024 - 10:54 AM (IST)

ਹਰੀਕੇ ਪੱਤਣ (ਸਾਹਿਬ)- ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਬੂਹ ਹਵੇਲੀਆਂ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਨੌਜਵਾਨ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਉਪਰੰਤ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਮੁੰਡਾ ਸੀ, ਜਿਸ ਦਾ ਵਿਆਹ ਵੀ ਨਹੀਂ ਹੋਇਆ।

 ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਖਵੇਵ ਸਿੰਘ ਨੇ ਦੱਸਿਆ ਕਿ ਮੇਰਾ ਮੁੰਡਾ ਯੋਧਬੀਰ ਸਿੰਘ (21) ਪਿਛਲੇ 3 ਮਹੀਨੇ ਤੋਂ ਨਸ਼ਾ ਛੁਡਾਊ ਕੇਂਦਰ ’ਚ ਦਾਖਲ ਸੀ, ਜਿਸ ਦੀ ਕੇਂਦਰ ਸੰਚਾਲਕਾਂ ਨੇ ਬਹੁਤ ਕੁੱਟਮਾਰ ਕੀਤੀ ਅਤੇ ਅਣਪਛਾਤੇ ਮੁਲਜ਼ਮ ਜ਼ਖ਼ਮੀ ਹੋਏ ਯੋਧਬੀਰ ਨੂੰ ਕਾਰ ’ਚ ਪਾ ਕੇ ਘਰ ਨੇੜੇ ਚੋਹਲਾ ਸਾਹਿਬ ਸੁੱਟ ਗਏ। ਜ਼ਖਮਾਂ ਦੀ ਤਾਬ ਨਾ ਝੱਲਦਿਆਂ ਯੋਧਬੀਰ ਸਿੰਘ ਦਮ ਤੋੜ ਗਿਆ। ਵਾਰਸਾਂ ਵੱਲੋਂ ਇਹ ਮਾਮਲਾ ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਦੇ ਧਿਆਨ ’ਚ ਲਿਆਂਦਾ ਗਿਆ ਹੈ । ਪੀੜਤਾਂ ਦੇ ਬਿਆਨਾਂ ’ਤੇ ਪੁਲਸ ਨੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ।

ਇਹ ਵੀ ਪੜ੍ਹੋ- ਪੰਜਾਬ ਦੇ ਗੁਰੂਘਰ 'ਚ ਵੱਡਾ ਹਾਦਸਾ, ਸਰੋਵਰ 'ਚ ਡੁੱਬਣ ਕਾਰਨ ਪਤੀ-ਪਤਨੀ ਦੀ ਮੌਤ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News