ਸਿੱਖ ਦਾ ਨਾਂ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ : ਐਡਵੋਕੇਟ ਧਾਮੀ
Thursday, Jan 18, 2024 - 10:52 AM (IST)
ਅੰਮ੍ਰਿਤਸਰ (ਦੀਪਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਂ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫ਼ੈਸਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨਿਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ ਦੀ ਬਖਸ਼ੀ ਰਹਿਣੀ ’ਤੇ ਅਧਾਰਿਤ ਹੈ। ਇਸ ਪਿੱਛੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ, ਸਿਧਾਂਤ ਅਤੇ ਪਰੰਪਰਾਵਾਂ ਹਨ।
ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ
ਉਨ੍ਹਾਂ ਕਿਹਾ ਕਿ ਸਿੱਖ ਦਾ ਨਾਂ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ, ਇਸ ਲਈ ਜੰਮੂ-ਕਸ਼ਮੀਰ ਹਾਈ ਕੋਰਟ ਦੀ ਟਿੱਪਣੀ ਸਿੱਧੇ ਤੌਰ ’ਤੇ ਸਿੱਖ ਕਦਰਾਂ-ਕੀਮਤਾਂ ਅਤੇ ਸਿੱਖ ਰਹਿਣੀ ਦੇ ਬਿਲਕੁਲ ਵਿਰੁੱਧ ਹੈ।
ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8