ਗੁਆਂਢੀ ਦੇ ਘਰ ਨੂੰ ਅੱਗ ਲਗਾਉਣ ਵਾਲੀ ਮੁਲਜ਼ਮ ਔਰਤ ਗ੍ਰਿਫ਼ਤਾਰ
Friday, Dec 01, 2023 - 09:05 PM (IST)
ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਪਿੰਡ ਬੇਦਾਦਪੁਰ ਵਿਖੇ ਇਕ ਔਰਤ ਨੇ ਗੁਆਂਢੀ ਦੇ ਘਰ ਨੂੰ ਅੱਗ ਲਾ ਕੇ ਸਾੜ ਦਿੱਤਾ, ਜਿਸ ’ਤੇ ਕਾਰਵਾਈ ਕਰਦੇ ਹੋਏ ਬਾਬਾ ਬਕਾਲਾ ਸਾਹਿਬ ਪੁਲਸ ਨੇ ਦੋਸ਼ੀ ਔਰਤ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਹੈ ।
ਇਹ ਵੀ ਪੜ੍ਹੋ- ਇੰਗਲੈਂਡ ਤੋਂ ਪਰਤੇ ਇਕਲੌਤੇ ਪੁੱਤ ਨੇ ਗਲ਼ ਲਾਈ ਮੌਤ, ਮਾਂ ਨੇ ਦੱਸਿਆ ਹੈਰਾਨੀਜਨਕ ਸੱਚ
ਚੌਂਕੀ ਇੰਚਾਰਜ ਬਲਵਿੰਦਰ ਸਿੰਘ ਏ. ਐੱਸ. ਆਈ. ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਗੁਰਦਿੱਤ ਸਿੰਘ ਦਾ ਪਰਿਵਾਰ ਜਦੋਂ ਗੁਰਦੁਆਰਾ ਸਾਹਿਬ ਪਟਿਆਲਾ ਵਿਖੇ ਮੱਥਾ ਟੇਕਣ ਗਿਆ ਸੀ ਤਾਂ ਪਿੱਛੋਂ ਕਿਸੇ ਰੰਜਿਸ਼ ਤਹਿਤ ਗੁਆਂਢਣ ਔਰਤ ਅਮਰਜੀਤ ਕੌਰ ਪਤਨੀ ਮੰਗਲ ਸਿੰਘ ਵਾਸੀ ਬੇਦਾਦਪੁਰ ਨੇ ਉਨ੍ਹਾਂ ਦੇ ਘਰ ਨੂੰ ਅੱਗ ਲਾ ਦਿੱਤੀ, ਜਿਸ ਨਾਲ ਉਨ੍ਹਾਂ ਦੇ ਘਰ ਦਾ ਸਾਰਾ ਕੀਮਤੀ ਸਾਮਾਨ ਸੜ ਗਿਆ । ਪੁਲਸ ਨੇ ਮੇਜਰ ਦੇ ਬਿਆਨਾਂ ’ਤੇ ਉਕਤ ਔਰਤ ਅਮਰਜੀਤ ਕੌਰ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਮਾਣਯੋਗ ਐੱਸ. ਡੀ. ਜੇ. ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਹੈ ।
ਇਹ ਵੀ ਪੜ੍ਹੋ- ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਵਿਚਾਰ 'ਤੇ ਸ਼੍ਰੋਮਣੀ ਕਮੇਟੀ ਦਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8