ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ
Tuesday, May 07, 2024 - 10:37 AM (IST)
ਅੰਮ੍ਰਿਤਸਰ /ਸ੍ਰੀ ਗੋਇੰਦਵਾਲ ਸਾਹਿਬ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ 'ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਮੌਕੇ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪੰਥਕ ਜਥੇਬੰਦੀਆਂ, ਨਿਹੰਗ ਸਿੰਘ, ਕਾਰਸੇਵਾ , ਉਦਾਸੀ ਤੇ ਨਿਰਮਲੇ ਸੰਪ੍ਰਦਾਵਾਂ , ਸਿੰਘ ਸਭਾਵਾਂ , ਟਕਸਾਲਾਂ , ਸਿੱਖ ਬੁੱਧੀ ਜੀਵੀਆਂ ਤੇ ਵਿਦਵਾ ਨਾਂ ਨਾਲ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਕੀਤੀ ਗਈ ਇਸ ਇਕੱਤਰਤਾ ਦੌਰਾਨ ਸਤੰਬਰ ਮਹੀਨੇ ਮਨਾਈ ਜਾਣ ਵਾਲੀਆਂ ਇਨ੍ਹਾਂ ਸ਼ਤਾਬਦੀਆਂ ਸਬੰਧੀ ਦੀ ਵਿਚਾਰ ਚਰਚਾ ਕੀਤੀ ਗਈ ਅਤੇ ਵੱਖ-ਵੱਖ ਜਥੇਬੰਦੀ ਆਂ ਵੱਲੋਂ ਪੁੱਜੇ ਨੁਮਾਇੰਦਿਆਂ ਦੇ ਸੁਝਾਅ ਪ੍ਰਾਪਤ ਕੀਤੇ ਗਏ ਹਨ।
ਇਹ ਵੀ ਪੜ੍ਹੋ- ਸੁਨਿਆਰੇ ਤੋਂ 50 ਲੱਖ ਦੀ ਮੰਗੀ ਫਿਰੌਤੀ, ਨਾ ਦੇਣ 'ਤੇ ਦੁਕਾਨ 'ਤੇ ਆ ਕੇ ਚਲਾ'ਤੀਆਂ ਗੋਲ਼ੀਆਂ, ਘਟਨਾ CCTV 'ਚ ਕੈਦ
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੁੱਜੀਆਂ ਸਮੂਹ ਸ਼ਖ਼ਸੀਅਤਾਂ ਦਾ ਆਪਣੇ ਸੁਚੱਜੇ ਤੇ ਕੀਮਤੀ ਸੁਝਾਅ ਦੇਣ ਲਈ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸੁਝਾਵਾਂ ਨੂੰ ਨੋਟ ਕਰ ਲਿਆ ਗਿਆ ਅਤੇ ਸ਼ਤਾਬਦੀ ਦੇ ਸਮੁੱਚੇ ਸਮਾਗਮ ਇਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਹੀ ਉਲੀਕੇ ਜਾਣਗੇ। ਭਾਈ ਮਹਿਤਾ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ । ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਜ ਪ੍ਰਾਪਤ ਹੋਏ ਸੁਝਾਵਾਂ ਅਨੁਸਾਰ ਜੋ ਵੀ ਹੋਰ ਸਮਾਗਮ ਉਲੀਕੇ ਜਾਣਗੇ, ਉਨ੍ਹਾਂ ਦੀ ਰੂਪ-ਰੇਖਾ ਤੈਅ ਕਰਕੇ ਜਲਦ ਹੀ ਸੰਗਤ ਨੂੰ ਦੱਸ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਪੰਥਕ ਅਤੇ ਦੇਸ਼ ਦੁਨੀਆ ਵਿਚ ਵਸਦੀ ਸੰਗਤ ਲਈ ਯਾਦਗਾਰ ਹੋਣਗੇ। ਇਸ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ।
ਇਹ ਵੀ ਪੜ੍ਹੋ- ਵਿਦੇਸ਼ਾਂ ਤੋਂ ਗੈਂਗਸਟਰਾਂ ਵਲੋਂ ਅੱਧੀ ਦਰਜਨ ਤੋਂ ਵੱਧ ਕਾਰੋਬਾਰੀਆਂ ਤੋਂ ਮੰਗੀ ਕਰੋੜਾਂ ਦੀ ਫਿਰੌਤੀ, ਵਪਾਰੀਆਂ ’ਚ ਦਹਿਸ਼ਤ
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅਕਾਲੀ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ , ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ , ਸ. ਗੁਰਬਚਨ ਸਿੰਘ ਕਰਮੂੰਵਾਲਾ , ਸ. ਅਮਰਜੀਤ ਸਿੰਘ ਭਲਾਈਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ ਸਮੇਤ ਵੱਖ-ਵੱਖ ਸਿੰਘ ਸਭਾਵਾਂ , ਲੰਗਰ ਕਮੇਟੀਆਂ, ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਇਹ ਵੀ ਪੜ੍ਹੋ- ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8