ਮਹਿਲਾ ਸੁਰੱਖਿਆ ਅਧਿਕਾਰੀ ਨੂੰ ਈਸ਼ਨਿੰਦਾ ਕਾਨੂੰਨ ’ਚ ਫਸਾਉਣ ਦੀਆਂ ਧਮਕੀਆਂ ਦੇਣ ਵਾਲਾ ਅਧਿਕਾਰੀ ਮੁਅੱਤਲ

01/08/2023 4:25:46 PM

ਗੁਰਦਾਸਪੁਰ/ਕਰਾਚੀ (ਵਿਨੋਦ): ਕਰਾਚੀ ਹਵਾਈ ਅੱਡੇ 'ਤੇ ਤਾਇਨਾਤ ਇਕ ਈਸਾਈ ਮਹਿਲਾ ਅਧਿਕਾਰੀ ਨੂੰ ਈਸ਼ਨਿੰਦਾ ਕਾਨੂੰਨ ਅਧੀਨ ਗ੍ਰਿਫ਼ਤਾਰ ਕਰਵਾਉਣ ਦੀਆਂ ਧਮਕੀਆਂ ਦੇਣ ਵਾਲੇ ਇਕ ਏਅਰਪੋਰਟ ਅਧਿਕਾਰੀ ਨੂੰ ਇਸ ਸਬੰਧੀ ਵੀਡਿਓ ਵਾਇਰਲ ਹੋਣ ਦੇ ਬਾਅਦ ਮੁਅੱਤਲ ਕਰ ਦਿੱਤਾ।  

ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ

ਸੂਤਰਾਂ ਅਨੁਸਾਰ ਇੰਟਰਨੈਸ਼ਨਲ ਏਅਰਪੋਰਟ ਕਰਾਚੀ 'ਤੇ ਤਾਇਨਾਤ ਇਕ ਅਧਿਕਾਰੀ ਇਕਬਾਲ ਹਜੂਰ ਬਿਨਾਂ ਕਿਸੇ ਦੀ ਮਨਜ਼ੂਰੀ ਅਤੇ ਪਾਸ ਦੇ ਅਜਿਹੇ ਸਥਾਨ 'ਤੇ ਆਪਣਾ ਵਾਹਨ ਖੜਾ ਕਰਨਾ ਚਾਹੁੰਦਾ ਸੀ, ਜਿਸ ਦੇ ਲਈ ਉਹ ਅਧਿਕਾਰੀਤ ਨਹੀਂ ਸੀ। ਜਦੋਂ ਉਸ ਨੂੰ ਡਿਊਟੀ 'ਤੇ ਤਾਇਨਾਤ ਇਕ ਈਸਾਈ ਮਹਿਲਾ ਪੁਲਸ ਅਧਿਕਾਰੀ ਨੇ ਰੋਕਿਆ ਤਾਂ ਇਕਬਾਲ ਨੇ ਈਸਾਈ ਔਰਤ ਨੂੰ ਮੁਸਲਿਮ ਧਾਰਮਿਕ ਨੇਤਾਵਾਂ ਤੋਂ ਬਿਆਨ ਦਿਵਾ ਕੇ ਈਸ਼ਨਿੰਦਾ ਕਾਨੂੰਨ ’ਚ ਗ੍ਰਿਫ਼ਤਾਰ ਕਰਵਾਉਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸਾਰੀ ਗੱਲ ਉੱਥੇ ਲੱਗੇ ਸੀਸੀਟੀਵੀ ਕੈਮਰੇ ’ਚ ਰਿਕਾਰਡ ਹੋ ਗਈ। ਇਸ ਵੀਡਿਓ ਦੇ ਵਾਇਰਲ ਹੋਣ ਤੇ ਉੱਚ ਅਧਿਕਾਰੀਆਂ ਨੇ ਇਕਬਾਲ ਨੂੰ ਮੁਅੱਤਲ ਕਰ ਦਿੱਤਾ।

ਇਹ ਵੀ ਪੜ੍ਹੋ- ਜ਼ਿਲ੍ਹਾ ਸੁਜਾਨਪੁਰ ਪੁਲਸ ਦੀ ਵੱਡੀ ਕਾਮਯਾਬੀ, 3.16 ਕੁਇੰਟਲ ਭੁੱਕੀ ਤੇ ਇਕ ਟਰੱਕ ਸਮੇਤ 2 ਮੁਲਜ਼ਮ ਕਾਬੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

                     


Shivani Bassan

Content Editor

Related News