ਝਗੜਾ ਛੁਡਾਉਣ ਗਏ ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ, ਮੌਤ
Friday, Jun 21, 2024 - 10:42 AM (IST)
ਅੰਮ੍ਰਿਤਸਰ (ਜ.ਬ.)-ਗੁਆਢੀਆਂ ਦੇ ਘਰ ਝਗੜਾ ਛੁਡਾਉਣ ਗਏ ਇਕ ਬਜ਼ੁਰਗ ਵਿਅਕਤੀ ਨਾਲ 3/4 ਹਮਲਾਵਰਾਂ ਵਲੋਂ ਕੁੱਟਮਾਰ ਕਰਨ ਮਗਰੋਂ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ। ਮ੍ਰਿਤਕ ਦੇ ਲੜਕੇ ਹਰਮਨਪ੍ਰੀਤ ਸਿੰਘ ਨੇ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦਾ ਪਿਤਾ ਜੋ ਗੁਆਢੀਆਂ ਦੇ ਘਰ ਝਗੜਾ ਛੁਡਾਉਣ ਗਿਆ ਸੀ , ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਘਰ ਆਉਣ ਮਗਰੋਂ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਕਮਿਸ਼ਨਰੇਟ ’ਚ ਵੱਡਾ ਫੇਰਬਦਲ, 112 SI, ASI ਅਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ
ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਥਾਣਾ ਖਿਲਚੀਆਂ ਦੀ ਪੁਲਸ ਨੇ ਮੁਲਜ਼ਮ ਸੱਜਣ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਕਾਲੇਕੇ ਸਮੇਤ 2/3 ਹੋਰ ਅਣਪਛਾਤੇ ਹਮਲਾਵਰਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8