ਪਤੀ ਤੇ ਨੂੰਹ-ਪੁੱਤ ਤੋਂ ਦੁਖੀ ਬਜ਼ੁਰਗ ਔਰਤ ਨੇ ਕੀਤੀ ਖੁਦਕੁਸ਼ੀ

Saturday, Jul 27, 2024 - 06:23 PM (IST)

ਪਤੀ ਤੇ ਨੂੰਹ-ਪੁੱਤ ਤੋਂ ਦੁਖੀ ਬਜ਼ੁਰਗ ਔਰਤ ਨੇ ਕੀਤੀ ਖੁਦਕੁਸ਼ੀ

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਦੇ ਪਿੰਡ ਝਾਵਰ ਦੇ ਰੇਲਵੇ ਸਟੇਸ਼ਨ ਨੇੜੇ ਇੱਕ ਬਜ਼ੁਰਗ ਔਰਤ ਨੇ ਰੇਲਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮੌਕੇ 'ਤੇ ਪਹੁੰਚੀ ਰੇਲਵੇ ਪੁਲਸ ਦੇ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕਾ ਦੀਆਂ ਧੀਆਂ ਨੇ ਇਲਜ਼ਾਮ ਲਗਾਏ ਗਏ ਹਨ ਕਿ ਸਾਡੀ ਮਾਂ, ਪਤੀ ਤੇ ਨੂੰਹ ਪੁੱਤਰ ਤੋਂ ਤੰਗ ਸੀ ਜਿਸ ਕਾਰਨ ਦੁਖੀ ਹੋ ਕੇ ਉਸ ਨੇ ਆਤਮ ਹੱਤਿਆ ਕੀਤੀ ਹੈ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਮ੍ਰਿਤਕ ਦੀ ਪਛਾਣ ਗੁਰਮੀਤ ਕੌਰ ਪਤਨੀ ਦਲਵੀਰ ਸਿੰਘ ਵਜੋਂ ਹੋਈ ਜਿਸ ਦੀ ਪੁੱਤਰੀ ਧਰਮਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਪਿਤਾ,  ਭਰਾ ਅਤੇ ਉਸ ਦੀ ਭਰਜਾਈ ਉਨ੍ਹਾਂ ਦੀ ਮਾਂ ਨੂੰ ਹਮੇਸ਼ਾ ਤੰਗ-ਪ੍ਰੇਸ਼ਾਨ ਕਰਦੇ ਸਨ। ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News