ਮਾਮੂਲੀ ਗੱਲ ਨੇ ਧਾਰਿਆ ਖੂਨੀ ਰੂਪ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

Sunday, Aug 04, 2024 - 05:30 PM (IST)

ਮਾਮੂਲੀ ਗੱਲ ਨੇ ਧਾਰਿਆ ਖੂਨੀ ਰੂਪ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਸਰਹੱਦੀ ਕਸਬਾ ਬਹਿਰਾਮਪੁਰ ਵਿਖੇ ਬੀਤੇ ਦਿਨੀਂ ਆਪਣੀ ਭੂਆ ਨੂੰ ਮਿਲਣ ਵਾਸਤੇ ਆਏ ਹੋਏ ਨੌਜਵਾਨ ਦੀ ਮਾਮੂਲੀ ਗੱਲ ਨੂੰ ਲੈ ਕੇ ਲੜਾਈ ਹੋ ਗਈ ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਸੀ। ਜਿਸ ਨੂੰ ਗੁਰਦਾਸਪੁਰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ ਜੋ ਉਥੇ ਮੌਤ ਅਤੇ ਜ਼ਿੰਦਗੀ ਦੀ ਜੰਗ ਲੜ ਰਿਹਾ ਸੀ ਅਤੇ ਅੱਜ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ  24-07-24  ਜਸਪਾਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਉੜਮੁੜ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੇਰਾ ਮੁੰਡਾ ਜੌਨ ਮਾਹਲਾ(19) ਬਹਿਰਾਮਪੁਰ ਵਿਖੇ ਆਪਣੀ ਭੂਆ ਨੂੰ ਮਿਲਣ ਲਈ ਆਇਆ ਹੋਇਆ ਸੀ ਜੋ ਆਪਣੀ ਭੂਆ ਰਾਜੇਸ਼ ਕੁਮਾਰੀ ਨਾਲ ਬਹਿਰਾਮਪੁਰ ਪੰਜਾਬ ਨੈਸ਼ਨਲ ਬੈਂਕ ਗਿਆ ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਸੋਰਵ ਕਿਥੇ ਹੈ ਅਤੇ ਉਨ੍ਹਾਂ ਨਾਲ ਗਾਲੀ ਗਲੋਚ ਕਰਨ ਲੱਗ ਪਏ। ਇਸ ਦੌਰਾਨ ਗੱਲ ਇੰਨੀ ਵੱਧ ਗਈ ਕਿ ਦਸਤੀ ਹਥਿਆਰ ਤੇ ਦਾਤਰਾਂ ਨਾਲ ਸੱਟਾਂ ਮਾਰ ਕੇ ਮੇਰੇ ਮੁੰਡੇ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। 

ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ

ਇਸ ਤੋਂ ਬਾਅਦ ਤੁਰੰਤ ਜ਼ਖ਼ਮੀ ਹੋਏ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਵੱਲੋਂ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਰੈਫਰ ਕਰ ਦਿੱਤਾ ਗਿਆ ਜਿੱਥੇ ਅੱਜ ਜ਼ਿੰਦਗੀ ਮੌਤ ਦੀ ਲੜਾਈ ਦੌਰਾਨ ਉਸ ਦੀ ਮੌਤ ਹੋ ਗਈ। ਉਧਰ ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਪਰਿਵਾਰਿਕ ਮੈਂਬਰ ਦੇ ਬਿਆਨਾਂ 'ਤੇ ਹਰਮੇਸ਼ ਕੁਮਾਰ ਉਰਫ ਮੇਸੀ ਵਾਸੀ ਨਵਾਂ ਟਾਂਡਾ, ਇਸ਼ੂ, ਰਜਤ ਵਾਸੀ ਬਹਿਰਾਮਪੁਰ, ਦਰਸ਼ਨ, ਬੋਬੀ, ਅਸ਼ੋਕ, ਰਮਨ, ਲਵਪ੍ਰੀਤ,ਰਿੰਕਾ ਵਾਸੀ ਝਬਕਰਾ, ਦੀਪਾ ਵਾਸੀ ਬਹਿਰਾਮਪੁਰ ਅਤੇ ਸੰਜੂ, ਬੱਗਾ ਦੋਨੋਂ ਵਾਸੀ ਤੂਰ ਸਮੇਤ ਕੁੱਲ 12 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸ਼ਰੀਕੇ ਵਿਚੋਂ ਆਪਣੀਆਂ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਹੈ।  ਬਾਕੀ  ਅਜੇ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫਤ ਵਿਚੋਂ ਬਾਹਰ ਹਨ। ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰੀ ਕਰ ਲਿਆ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News