ਗੁਰਦਾਸਪੁਰ 'ਚ ਮੁੜ ਆਏ ਪਾਕਿ ਡਰੋਨ ਨੂੰ BSF ਨੇ ਫ਼ਾਇਰ ਕਰਕੇ ਭੇਜਿਆ ਵਾਪਸ, 22 ਪਿੰਡਾਂ 'ਚ ਸਰਚ ਆਪਰੇਸ਼ਨ ਜਾਰੀ
Monday, Jan 09, 2023 - 12:06 PM (IST)
ਗੁਰਦਾਸਪੁਰ (ਜੀਤ ਮਠਾਰੂ,ਵਿਨੋਦ)- BSF ਦੀ ਅਧਿਆਨ ਪੋਸਟ 'ਤੇ ਫਿਰ ਤੋਂ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਡਰੋਨ 'ਤੇ 74 ਰਾਉਂਡ ਫ਼ਾਇਰ ਕੀਤੇ। ਇਸ ਤੋਂ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ 'ਤੇ ਡਰੋਨ ਦੇਖਿਆ ਗਿਆ ਸੀ, ਜਿਸ 'ਤੇ ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਉਸ ਨੂੰ ਵਾਪਸ ਪਾਕਿਸਤਾਨ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ
ਬੀਤੀ ਰਾਤ ਦੇ ਦੌਰਾਨ ਵੀ ਦੋਰਾਂਗਲਾ ਨੇੜੇ ਪੋਸਟ 'ਤੇ ਰਾਤ 9.15 ਵਜੇ ਦੇ ਕਰੀਬ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣ ਕੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ 10:15ਵਜੇ ਦੇ ਕਰੀਬ 'ਤੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਬੀ.ਐੱਸ.ਐੱਫ਼ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਜਵਾਨਾਂ ਨੇ 74 ਰਾਊਂਡ ਫ਼ਾਇਰ ਕੀਤੇ। ਇਸ ਤੋਂ ਬਾਅਦ ਪੁਲਸ ਅਤੇ ਬੀ.ਐੱਸ.ਐੱਫ਼ ਵੱਲੋਂ 22 ਪਿੰਡਾਂ 'ਚ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਆਸਟ੍ਰੇਲੀਆ ’ਚ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਬਰਜਿੰਦਰ ਸਿੰਘ ਦੇ ਪਰਿਵਾਰ ਨੇ ਲਾਈ ਮਦਦ ਦੀ ਗੁਹਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।