ਪਾਕਿਸਤਾਨੀ ਡਰੋਨ ਨੂੰ ਬੀ. ਐੱਸ. ਐੱਫ. ਨੇ ਫਾਇਰਿੰਗ ਕਰ ਕੇ ਖਦੇੜਿਆ
Sunday, Jan 21, 2024 - 04:22 PM (IST)
ਬਟਾਲਾ/ਕਲਾਨੌਰ (ਬੇਰੀ, ਮਨਮੋਹਨ)- ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਬਲਾਕ ਕਲਾਨੌਰ ਅਧੀਨ ਪੈਂਦੀ ਬੀ. ਓ. ਪੀ ਚੰਦੂਵਡਾਲਾ ਪੋਸਟ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਪਾਕਿਸਤਾਨੀ ਡਰੋਨ ’ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 8 ਵਜੇ ਜਦੋਂ ਚੰਦੂਵਡਾਲਾ ਪੋਸਟ ਨੇੜੇ ਪਾਕਿਸਤਾਨ ਤੋਂ ਆਏ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਤਾਂ ਡਿਊਟੀ ’ਤੇ ਤਾਇਨਾਤ ਬੀ. ਐੱਸ. ਐੱਫ. ਦੀ 27ਵੀਂ ਬਟਾਲੀਅਨ ਦੇ ਜਵਾਨਾਂ ਵਲੋਂ 3 ਰਾਊਂਡ ਫਾਇਰਿੰਗ ਕਰਨ ’ਤੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਿਆ ਗਿਆ।
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੀ ਤਰੱਕੀ ਰੋਕਣ ਲਈ ਬੰਦ ਕੀਤੀ ਅਟਾਰੀ ਸਰਹੱਦ
ਐੱਸ. ਐੱਚ. ਓ. ਕਲਾਨੌਰ ਮੇਜਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਵੀ ਆਪਣੀ ਫੋਰਸ ਸਮੇਤ ਉਥੇ ਪਹੁੰਚ ਗਏ ਅਤੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਸਰਚ ਮੁਹਿੰਮ ਚਲਾਈ ਪਰ ਇਸ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ।
ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8