ਜਥੇ. ਕਾਉਂਕੇ ਨੂੰ ‘ਫਖਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇ : ਕਾਲਕਾ

Sunday, Jan 21, 2024 - 11:40 AM (IST)

ਜਥੇ. ਕਾਉਂਕੇ ਨੂੰ ‘ਫਖਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇ : ਕਾਲਕਾ

ਅੰਮ੍ਰਿਤਸਰ (ਵਾਲੀਆ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗੁਰਦੇਵ ਸਿੰਘ ਕਾਉਂਕੇ ਨੂੰ ‘ਫਖ਼ਰ-ਏ-ਕੌਮ’ ਐਵਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੇਣ ਬਾਰੇ ਫ਼ੈਸਲਾ ਲੈਣ ਕਿਉਂਕਿ ਅੱਜ ਦੇਸ਼-ਵਿਦੇਸ਼ ਦੇ ਸਿੱਖਾਂ ਦੀ ਇਹ ਸਤਿਕਾਰ ਭਰੀ ਦਿਲੀ ਭਾਵਨਾ ਹੈ। ਇੱਥੇ ਬੰਦੀ ਸਿੰਘਾਂ ਦੇ ਮਾਮਲੇ ’ਚ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਆਏ ਕਾਲਕਾ ਨੇ ਕਿਹਾ ਕਿ ਦਿੱਲੀ ਵਿਚ ਜਥੇਦਾਰ ਕਾਉਂਕੇ ਬਾਰੇ ਅਸੀਂ ਇਕ ਸਮਾਗਮ ਕੀਤਾ ਸੀ, ਜਿੱਥੇ ਬਹੁਤ ਵੱਡੇ ਪੰਥਕ ਫ਼ੈਸਲੇ ਲਏ ਗਏ ਸਨ।

ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ਦੇ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਸਮੇਤ 6 ਕਾਬੂ, ਭਾਰੀ ਅਸਲਾ ਬਰਾਮਦ

ਉਨ੍ਹਾਂ ਕਿਹਾ ਕਿ ਜਿਹੜੀ ਰਿਪੋਰਟ ਹੁਣ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਰੱਖੀ ਗਈ ਹੈ, ਵਿਚ ਪੂਰੇ ਵਿਸਥਾਰ ਨਾਲ ਦੱਸਿਆ ਗਿਆ ਹੈ ਕਿ ਕਿਵੇਂ ਜਥੇਦਾਰ ਕਾਉਂਕੇ ਨੇ ਤਸ਼ੱਦਦ ਤੇ ਤਸੀਹੇ ਝੱਲੇ ਤੇ ਕੌਮ ਵਾਸਤੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਉਸਦਾ ਨੋਟਿਸ ਲੈਂਦਿਆਂ ਕੌਮ ਦੇ ਵੱਡੇ ਆਗੂ ਜਥੇਦਾਰ ਕਾਉਂਕੇ ਨੂੰ ‘ਫਖ਼ਰ-ਏ-ਕੌਮ’ ਐਵਾਰਡ ਦੇ ਕੇ ਸਨਮਾਨਿਤ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਭੁਪਿੰਦਰ ਸਿੰਘ ਭੁੱਲਰ, ਪਰਵਿੰਦਰ ਸਿੰਘ ਲੱਕੀ ਤੇ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪੰਜਾਬ, ਪਲਵਿੰਦਰ ਸਿੰਘ ਪੰਨੂ, ਹਰਜੀਤ ਸਿੰਘ ਪੁਰੇਵਾਲ, ਕੁਲਬੀਰ ਸਿੰਘ ਗੰਡੀਵਿੰਡ, ਮਧੂਪਾਲ ਸਿੰਘ ਗੋਗਾ, ਦਲਜੀਤ ਸਿੰਘ ਪਾਖਰਪੁਰਾ, ਸੁਖਜਿੰਦਰ ਸਿੰਘ ਬਿੱਟੂ ਮਜੀਠੀਆ, ਸੁਰਿੰਦਰ ਸਿੰਘ ਤਾਲਿਬਪੁਰਾ, ਜਥੇਦਾਰ ਦੀਦਾਰ ਸਿੰਘ ਚੌਧਰਪੁਰਾ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News