ਪਠਾਨਕੋਟ ਦੇ ਲੋਕਾਂ ਨੂੰ ਸੁੱਕੀ ਠੰਡ ਤੋਂ ਮਿਲੀ ਰਾਹਤ, ਹਲਕੀ ਬਰਸਾਤ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਹੋਵੇਗਾ ਫਾਇਦਾ

Thursday, Feb 01, 2024 - 02:23 PM (IST)

ਪਠਾਨਕੋਟ ਦੇ ਲੋਕਾਂ ਨੂੰ ਸੁੱਕੀ ਠੰਡ ਤੋਂ ਮਿਲੀ ਰਾਹਤ, ਹਲਕੀ ਬਰਸਾਤ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਹੋਵੇਗਾ ਫਾਇਦਾ

ਪਠਾਨਕੋਟ (ਕੰਵਲ)- ਉੱਤਰ ਭਾਰਤ ’ਚ ਚੱਲ ਰਹੀ ਸੀਤ ਲਹਿਰ ਅਤੇ ਪੈ ਰਹੀ ਸੰਘਣੀ ਧੁੰਦ ਦੀ ਵਜ੍ਹਾ ਦੇ ਨਾਲ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਚੁੱਕਾ ਸੀ, ਜਿਸ ਕਾਰਨ ਸੜਕਾਂ ’ਤੇ ਵਿਜ਼ੀਬਿਲਿਟੀ ਵੀ ਘੱਟ ਦਿਖਾਈ ਦੇ ਰਹੀ ਸੀ ਪਰ ਹੁਣ ਬੀਤੀ ਰਾਤ ਤੋਂ ਹੋ ਰਹੀ ਬਰਸਾਤ ਨੇ ਕਿਤੇ ਨਾ ਕਿਤੇ ਲੋਕਾਂ ਨੂੰ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਧੁੰਦ ਦੀ ਵਜ੍ਹਾ ਨਾਲ ਜ਼ਿਲ੍ਹੇ ’ਚ ਖਾਂਸੀ-ਜ਼ੁਕਾਮ ਅਤੇ ਬੁਖਾਰ ਦੇ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਹੋਇਆ ਸੀ, ਜਿਸ ਕਾਰਨ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ ਕਿ ਜੇਕਰ ਲੋੜ ਹੋਵੇ ਤਾਂ ਹੀ ਘਰੋਂ ਨਿਕਲੋ ਕਿਉਂਕਿ ਸੁੱਕੀ ਠੰਢ ਦੀ ਵਜ੍ਹਾ ਨਾਲ ਇਹ ਪ੍ਰੇਸ਼ਾਨੀ ਆ ਰਹੀ ਸੀ ਪਰ ਬੀਤੀ ਰਾਤ ਤੋਂ ਹੋ ਰਹੀ ਬਰਸਾਤ ਨਾਲ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋਂ ਨਿਜਾਤ ਮਿਲੇਗੀ।

ਇਹ ਵੀ ਪੜ੍ਹੋ : ਜਨਵਰੀ ਦੇ ਆਖ਼ਰੀ ਦਿਨ ਹੋਈ ਬਾਰਿਸ਼ ਨੇ ਮੁੜ ਛੇੜੀ ਕੰਬਣੀ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

 ਇਸ ਦੇ ਨਾਲ ਫਾਇਦਾ ਕਿਤੇ ਨਾ ਕਿਤੇ ਕਿਸਾਨਾਂ ਨੂੰ ਵੀ ਮਿਲਦਾ ਹੋਇਆ ਦਿਸ ਰਿਹਾ ਹੈ ਕਿਉਂਕਿ ਬਰਸਾਤ ਨਾ ਹੋਣ ਦੀ ਵਜ੍ਹਾ ਨਾਲ ਕਿਸਾਨਾਂ ਦੀਆਂ ਫ਼ਸਲਾਂ ਮੁਰਝਾ ਰਹੀਆਂ ਸੀ ਅਤੇ ਇਸ ਬਰਸਾਤ ਦੀ ਵਜ੍ਹਾ ਨਾਲ ਹੁਣ ਉਨ੍ਹਾਂ ਦੀਆਂ ਫਸਲਾਂ ਮੁੜ ਇਕ ਵਾਰ ਖੜ੍ਹੀਆਂ ਹੁੰਦੀਆਂ ਦਿਸਣਗੀਆਂ। ਕਹਿ ਸਕਦੇ ਹਾਂ ਕਿ ਬੀਤੀ ਰਾਤ ਤੋਂ ਹੋ ਰਹੀ ਬਰਸਾਤ ਨੇ ਜਿੱਥੇ ਆਮ ਜਨਤਾ ਨੂੰ ਰਾਹਤ ਦਿੱਤੀ ਹੈ, ਉਥੇ ਹੀ ਕਿਸਾਨਾਂ ਲਈ ਵੀ ਵਰਦਾਨ ਬਣ ਕੇ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ,  ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News