ਔਰਤਾਂ ਨੂੰ ਨਿਰਵਸਤਰ ਕਰਕੇ ਪਿੰਡ 'ਚ ਘੁਮਾਉਣਾ ਇਹੋ ਜਿਹਾ ਬਦਲਾਅ ਨਹੀਂ ਸੀ ਚਾਹੁੰਦੇ ਪੰਜਾਬ ਵਾਸੀ: ਸੁਖਜਿੰਦਰ ਰੰਧਾਵਾ

Saturday, Apr 06, 2024 - 04:45 PM (IST)

ਔਰਤਾਂ ਨੂੰ ਨਿਰਵਸਤਰ ਕਰਕੇ ਪਿੰਡ 'ਚ ਘੁਮਾਉਣਾ ਇਹੋ ਜਿਹਾ ਬਦਲਾਅ ਨਹੀਂ ਸੀ ਚਾਹੁੰਦੇ ਪੰਜਾਬ ਵਾਸੀ: ਸੁਖਜਿੰਦਰ ਰੰਧਾਵਾ

ਪਠਾਨਕੋਟ (ਆਦਿਤਿਆ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ  ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਵਲਟੋਹਾ 'ਚ  ਇਕ ਔਰਤ ਨਿਰਵਸਤਰ ਕਰਕੇ  ਬਾਜ਼ਾਰਾਂ ਵਿਚ ਘੁਮਾਉਣ 'ਤੇ ਸਖ਼ਤ ਨਖੇਧੀ ਕੀਤੀ ਹੈ। ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਪੰਜਾਬ ਵਾਸੀ ਇਹੋ ਜਿਹਾ ਬਦਲਾਅ ਨਹੀਂ ਸੀ ਚਾਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆ‌ਏ ਦਿਨ ਕਤਲੋ ਗਾਰਤ ਅਤੇ ਅਗਵਾ ਕਰਕੇ ਵਪਾਰੀਆਂ ਤੋਂ ਲੱਖਾਂ ਰੁਪਏ ਦੀਆਂ ਫਿਰੌਤੀਆਂ ਲੈਣ ਦੇ ਮਾਮਲੇ ਸਾਹਮਣੇ ਆ ਰਹੇ ਹਨ। 

ਇਹ ਵੀ ਪੜ੍ਹੋ-   ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦਾ ਮਾਮਲਾ: ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਰੰਧਾਵਾ ਨੇ ਕਿਹਾ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ  ਦਾ ਸ਼ਰੇਆਮ ਜਨਾਜ਼ਾ  ਨਿਕਲ ਚੁੱਕਾ ਹੈ ਤੇ ਪੰਜਾਬ ਦੇ ਲੋਕ ਖਾਸ ਕਰਕੇ ਵਪਾਰੀ ਵਰਗ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਿਹਾ ਹੈ ਤੇ ਆਪਣੇ ਆਪ ਨੂੰ ਅਸੁਰੱਖਿਆ ਮਹਿਸੂਸ ਕਰ ਰਿਹਾ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਸਮਾਂ ਰਹਿੰਦਿਆਂ ਇਨ੍ਹਾਂ ਸਾਮਾਜ ਵਿਰੋਧੀ ਅਨਸਰਾਂ ਤੇ ਸਖ਼ਤੀ ਨਾਲ ਨੱਥ ਪਾਈ ਜਾਵੇ ਜੇਕਰ ਅਜਿਹਾ ਨਾ  ਕੀਤਾ ਤਾਂ ਪੰਜਾਬ ਦੇ ਹਾਲਾਤ  ਇਹ ਸਮਾਜ ਵਿਰੋਧੀ ਅਨਸਰ ਵਿਦੇਸ਼ੀ ਤਾਕਤਾਂ ਦੇ ਇਸ਼ਾਰੇ 'ਤੇ ਇਕ ਵਾਰ ਫਿਰ ਖ਼ਰਾਬ ਕਰਕੇ ਪੰਜਾਬ ਨੂੰ ਅੱਗ ਦੀ ਭੱਠੀ ਵਿਚ ਝੌਕ ਸਕਦੇ ਹਨ। 

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

ਸੁਖਜਿੰਦਰ ਸਿੰਘ ਰੰਧਾਵਾ ਨੇ ਖੇਮਕਰਨ ਵਿਚ ਨਿਰਵਸਤਰ ਕੀਤੀ ਗ‌ਈ ਔਰਤ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਭਵਿੱਖ ਵਿਚ ਕੋਈ ਵੀ ਵਿਅਕਤੀ ਇਹੋ ਜਿਹੀ ਸ਼ਰਮਨਾਕ ਹਰਕਤ ਨਾ ਕਰ ਸਕੇ ਤੇ ਪੰਜਾਬ ਦੇ ਲੋਕ ਅਮਨ ਅਮਾਨ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਣ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News