ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਵਿਅਕਤੀ ਦੀ ਟੁੱਟੀ ਲੱਤ

Tuesday, Aug 22, 2023 - 12:45 PM (IST)

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਵਿਅਕਤੀ ਦੀ ਟੁੱਟੀ ਲੱਤ

ਬਹਿਰਾਮਪੁਰ (ਗੋਰਾਇਆ)- ਤੇਜ਼ ਰਫ਼ਤਾਰ ਕਾਰ ਚਾਲਕ ਨੇ ਮੋਟਰਸਾਈਕਲ ’ਤੇ ਸਵਾਰ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿਅਕਤੀ ਦੀ ਖੱਬੀ ਲੱਤ ਪੱਟ ਤੋਂ ਟੁੱਟ ਗਈ ਅਤੇ ਮੋਟਰਸਾਈਕਲ ਵੀ ਟੁੱਟ ਗਿਆ ਪਰ ਦੋਸ਼ੀ ਭੱਜਣ ’ਚ ਸਫ਼ਲ ਹੋ ਗਿਆ। ਜਿਸ ’ਤੇ ਥਾਣਾ ਬਹਿਰਾਮਪੁਰ ਪੁਲਸ ਨੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ 'ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ

ਇਸ ਸਬੰਧੀ ਜ਼ਖ਼ਮੀ ਬਲਦੇਵ ਰਾਜ ਪੁੱਤਰ ਭਜਨ ਲਾਲ ਵਾਸੀ ਸੁਲਤਾਨੀ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਆਪਣੇ ਪਿੰਡ ਸੁਲਤਾਨੀ ਨੂੰ ਜਾ ਰਿਹਾ ਸੀ। ਜਦ ਉਹ ਪਿੰਡ ਨੀਵਾ ਧਕਾਲਾ ਗਰਾਊਂਡ ਨੇੜੇ ਪਹੁੰਚਿਆਂ ਤਾਂ ਸਾਹਮਣੇ ਸੁਲਤਾਨੀ ਸਾਇਡ ਵੱਲੋਂ ਇਕ ਕਾਰ ਤੇਜ਼ ਰਫ਼ਤਾਰ ਨਾਲ ਆਈ, ਜਿਸ ਨੇ ਆਪਣੀ ਕਾਰ ਗਲਤ ਸਾਇਡ ਤੋਂ ਲਾਪ੍ਰਵਾਹੀ ਨਾਲ ਚਲਾ ਕੇ ਉਸ ਨੂੰ ਸਾਇਡ ਮਾਰੀ, ਜਿਸ ਨਾਲ ਉਹ ਸੜਕ ਦੇ ਖੱਬੇ ਪਾਸੇ ਡਿੱਗ ਗਿਆ ਅਤੇ ਉਸ ਦੀ ਖੱਬੀ ਲੱਤ ਪੱਟ ਤੋਂ ਟੁੱਟ ਗਈ। ਜਦਕਿ ਉਸ ਦਾ ਮੋਟਰਸਾਈਕਲ ਵੀ ਟੁੱਟ ਗਿਆ। ਕਾਰ ਚਾਲਕ ਮੌਕੇ ਤੋਂ ਕਾਰ ਭਜਾ ਕੇ ਭੱਜਣ ’ਚ ਸਫ਼ਲ ਹੋ ਗਿਆ।  ਦੂਜੇ ਪਾਸੇ ਸਹਾਇਕ ਸਬ-ਇੰਸਪੈਕਟਰ ਹੰਸਾ ਸਿੰਘ ਨੇ ਦੱਸਿਆ ਕਿ ਬਲਦੇਵ ਰਾਜ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News