ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਪਰਿਵਾਰ, ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ

Tuesday, Jul 02, 2024 - 10:45 AM (IST)

ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਪਰਿਵਾਰ, ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ

ਧਾਰੀਵਾਲ (ਖੋਸਲਾ, ਬਲਬੀਰ) : ਨਸ਼ੇ ਦਾ ਸੇਵਨ ਕਰਨ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਜਾਣ ਦੇ ਸਬੰਧ ’ਚ ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਇਕ ਔਰਤ ਖਿਲਾਫ ਮਾਮਲਾ ਦਰਜ ਕੀਤਾ ਹੈ। ਪੂਜਾ ਪਤਨੀ ਮੀਕਾ ਮਸੀਹ ਵਾਸੀ ਪਿੰਡ ਕੁੰਝਰ ਨੇ ਪੁਲਸ ਨੂੰ ਦੱਸਿਆ ਕਿ ਉਹ ਬੀਤੇ ਦਿਨੀਂ ਆਪਣੇ ਬੱਚੇ ਨਾਲ ਤਰੀਜਾਨਗਰ ਸਥਿਤ ਚਰਚ ਗਈ ਸੀ ਅਤੇ ਜਦੋਂ ਘਰ ਵਾਪਸ ਆਈ ਤਾਂ ਦੇਖਿਆ ਕਿ ਉਸ ਦਾ ਪਤੀ ਮੰਜੇ ’ਤੇ ਲੰਮਾ ਪਿਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ ਪਰ ਉਸਨੂੰ ਪਿੰਡ ਦੇ ਸਾਜਨ ਮਸੀਹ ਨੇ ਦੱਸਿਆ ਕਿ ਉਸ ਦੇ ਪਤੀ ਨੇ ਪਿੰਡ ਦੀਵਾਨੀਵਾਲ ਕਲਾਂ ’ਚ ਡੇਰੇ ’ਤੇ ਰਹਿਣ ਵਾਲੀ ਇਕ ਔਰਤ ਤੋਂ ਨਸ਼ੀਲੀ ਚੀਜ਼ ਲੈ ਕੇ ਨਸ਼ਾ ਕੀਤਾ ਹੈ।

ਇਹ ਵੀ ਪੜ੍ਹੋ- ਦੋਸਤਾਂ ਨਾਲ ਨਹਿਰ 'ਚ ਨਹਾਉਣ ਆਇਆ ਨੌਜਵਾਨ ਪਾਣੀ ਡੁੱਬਿਆ

ਪੀੜਤ ਔਰਤ ਨੇ ਦੱਸਿਆ ਕਿ ਉਕਤ ਔਰਤ ਤੋਂ ਲਏ ਨਸ਼ੇ ਦਾ ਸੇਵਨ ਕਰਨ ਨਾਲ ਉਸਦੇ ਪਤੀ ਦੀ ਮੌਤ ਹੋਈ ਹੈ। ਪੁਲਸ ਨੇ ਪੂਜਾ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪ੍ਰੀ-ਮਾਨਸੂਨ ਦੌਰਾਨ ਖੁਸ਼ਕ ਰਹੇ ਜੂਨ ਮਹੀਨੇ ਦੇ ਆਖਰੀ ਦਿਨ ਬਾਰਿਸ਼ ਨੇ ਦਿੱਤੀ ਦਸਤਕ, ਜਾਣੋ ਮੌਸਮ ਦੀ ਅਗਲੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News