ਭੇਤਭਰੇ ਹਾਲਾਤ ''ਚ ਵਿਅਕਤੀ ਦੀ ਮੌਤ

04/11/2020 7:41:12 PM

ਬਟਾਲਾ/ਕਾਦੀਆਂ,(ਬੇਰੀ, ਜੀਸ਼ਾਨ)- ਕਾਦੀਆਂ ਦੇ ਮੁਹੱਲਾ ਪ੍ਰੇਮ ਨਗਰ ਵਿਖੇ ਭੇਤਭਰੇ ਹਾਲਾਤ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੇਮ ਲਾਲ (60) ਪੁੱਤਰ ਹਰਬੰਸ ਲਾਲ ਨੂੰ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਮਾਮਲੇ ਸਬੰਧੀ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਵਿਅਕਤੀ ਦੀਆਂ ਰਿਪੋਰਟਾਂ ਆਉਣ 'ਤੇ ਹੀ ਮੌਤ ਦੇ ਕਾਰਣਾਂ ਦਾ ਪਤਾ ਲੱਗ ਸਕੇਗਾ ।
ਉਧਰ ਦੂਜੇ ਪਾਸੇ ਕਾਦੀਆਂ ਪੁਲਸ ਦੇ ਡੀ. ਐੱਸ. ਪੀ. ਸੰਜੀਵ ਕੁਮਾਰ ਤੇ ਪੁਲਸ ਥਾਣਾ ਘੁਮਾਣ ਦੇ ਐੱਸ. ਐੱਚ. ਓ. ਹਰਜੀਤ ਸਿੰਘ ਨੇ ਪੁਲਸ ਪਾਰਟੀ ਦਾ ਮ੍ਰਿਤਕ ਵਿਅਕਤੀ ਦੇ ਘਰ ਦੇ ਆਸ ਪਾਸ ਪਹਿਰਾ ਲਗਾ ਦਿੱਤਾ ਹੈ। ਉਧਰ ਦੂਜੇ ਪਾਸੇ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਉਕਤ ਮ੍ਰਿਤਕ ਵਿਅਕਤੀ ਦੇ ਘਰ ਦੇ ਬਾਹਰ ਇਕਾਂਤਵਾਸ ਦਾ ਨੋਟਿਸ ਲਗਾ ਕੇ ਉਕਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਦੇ ਅੰਦਰ ਰਹਿਣ ਲਈ ਨਜ਼ਰਬੰਦ ਕਰ ਦਿੱਤਾ ਗਿਆ ਹੈ।


Bharat Thapa

Content Editor

Related News